DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Miri Piri Khalsa March: ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ: ਗੜਗੱਜ

ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਨਵਤਾ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ...

  • fb
  • twitter
  • whatsapp
  • whatsapp
featured-img featured-img
ਖ਼ਾਲਸਾ ਮਾਰਚ ਨੂੰ ਰਵਾਨਾ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ।
Advertisement

ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਨਵਤਾ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਐਡਵੋਕੇਟ ਅਮਨਦੀਪ ਸਿੰਘ ਧਾਰਨੀ ਆਦਿ ਸ਼ਾਮਲ ਸਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਸਮੇਂ ਦੀ ਵੱਡੀ ਲੋੜ ਹੈ। ਸਰਕਾਰਾਂ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕ ਰਹੀਆਂ ਹਨ। ਉਨ੍ਹਾਂ ਸੰਗਤ ਨੂੰ ਮੀਰੀ-ਪੀਰੀ ਖ਼ਾਲਸਾ ਮਾਰਚ ਰਾਹੀਂ ਦਿੱਤਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਅਜੋਕੀ ਪੀੜ੍ਹੀ ਨੂੰ ਬਚਾਉਣ ਦਾ ਅਹਿਦ ਕਰਨ ਦੀ ਅਪੀਲ ਕੀਤੀ। ਸ੍ਰੀ ਧਾਮੀ ਨੇ ਕਿਹਾ ਕਿ ਨੌਜਵਾਨਾਂ ਨੂੰ ਗੁਰੂ-ਸਿੱਖੀ ਜੀਵਨ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ।

Advertisement

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਬਾਬਾ ਬੰਦਾ ਸਿੰਘ ਇੰਜਨੀਅਰਿੰਗ ਕਾਲਜ ਅਤੇ ਮਾਤਾ ਗੁਜਰੀ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਪੁੱਜੇ ਸਨ। ਇਸ ਮੌਕੇ ਸਕੱਤਰ ਗੁਰਿੰਦਰ ਸਿੰਘ ਮੱਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਹੈੱਡ ਗ੍ਰੰਥੀ ਗਿਆਨੀ ਗੁਰਜਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ, ਪ੍ਰਿੰਸੀਪਲ ਡਾ. ਲਖਵੀਰ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਕੁਲਵਿੰਦਰ ਸਿੰਘ ਚੀਮਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਜੋਗਿੰਦਰ ਸਿੰਘ ਪੰਛੀ ਅਤੇ ਮਾਸਟਰ ਸਤਵੰਤ ਸਿੰਘ ਕਲੌੜ ਆਦਿ ਸ਼ਾਮਲ ਸਨ।

Advertisement

Advertisement
×