DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Miri Piri Khalsa March: ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ ਤਖ਼ਤ ‘ਸ੍ਰੀ ਕੇਸਗੜ੍ਹ ਸਾਹਿਬ’ ਤੋਂ ਹੋਵੇਗਾ ਸ਼ੁਰੂ

ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਬੰਧਾਂ ਸਬੰਧੀ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

  • fb
  • twitter
  • whatsapp
  • whatsapp
featured-img featured-img
ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਪਾਰਟੀ ਵਰਕਰਾਂ ਨਾਲ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਅਖ਼ੀਰੀ ਪੜਾਅ ਦੀ ਸ਼ੁਰੂਆਤ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਨ ਲਈ ਪੁੱਜੇ ਸਨ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ 17 ਸਤੰਬਰ ਤੋਂ ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਕਲ ਪ੍ਰਧਾਨਾਂ, ਬਲਾਕ ਆਗੂਆਂ ਅਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।

Advertisement

ਉਨ੍ਹਾਂ ਇਸ ਮਾਰਚ ਨੂੰ ਸ਼ੁਰੂ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਾਰਚ ਰਾਹੀਂ ਜਥੇਦਾਰ ਸਾਹਿਬ ਵੱਲੋਂ ਜਾਤ-ਪਾਤ ਤੋਂ ਉੱਪਰ ਉੱਠਣ, ਭਾਈਚਾਰਕ ਸਾਂਝ ਮਜ਼ਬੂਤ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਵੱਲੋਂ ਇਸ ਯਾਤਰਾ ਨੂੰ ਭਰਪੂਰ ਹੁੰਗਾਰਾ ਦਿੱਤਾ ਗਿਆ।

Advertisement

ਅੱਜ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਜਥੇਦਾਰ ਮੋਹਨ ਸਿੰਘ ਢਾਹੇ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਗੁਰਦੀਪ ਸਿੰਘ ਬਾਵਾ, ਠੇਕੇਦਾਰ ਗੁਰਵਿੰਦਰ ਸਿੰਘ, ਜਰਨੈਲ ਸਿੰਘ ਗੁੰਬਰ, ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਜਸਵੀਰ ਸਿੰਘ ਢੇਰ ਅਤੇ ਸਤਨਾਮ ਸਿੰਘ ਝੱਜ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਵਰਕਰ ਮੌਜੂਦ ਸਨ।

Advertisement
×