DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mission Clean Punjab: ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਾਂਗੇ: ਕੁਲਵੰਤ ਸਿੰਘ

‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ, ਮੁਹਾਲੀ ਵੱਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਨੇ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ ਦੀ ਮੌਜੂਦਗੀ ਵਿੱਚ ਸੈਕਟਰ 74-ਏ (ਬਰਿਆਲੀ),...

  • fb
  • twitter
  • whatsapp
  • whatsapp
featured-img featured-img
ਵਿਧਾਇਕ ਕੁਲਵੰਤ ਸਿੰਘ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕਰਦੇ ਹੋਏ। -ਫੋਟੋ: ਵਿੱਕੀ ਘਾਰੂ
Advertisement

‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ, ਮੁਹਾਲੀ ਵੱਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਨੇ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ ਦੀ ਮੌਜੂਦਗੀ ਵਿੱਚ ਸੈਕਟਰ 74-ਏ (ਬਰਿਆਲੀ), ਏਅਰਪੋਰਟ ਰੋਡ ਤੋਂ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਗੰਦਗੀ ਫੈਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੇ ਲੋਕਾਂ ਦੀ ਪਛਾਣ ਲਈ ਸੀ ਸੀ ਟੀ ਵੀ ਕੈਮਰਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਮੁਹਾਲੀ ਸਣੇ ਸਮੁੱਚੇ ਪੰਜਾਬ ਵਿੱਚ ਅੱਠ ਦਿਨਾਂ ਤੱਕ ਜੰਗੀ ਪੱਧਰ ’ਤੇ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਵੀ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਮੁਹਾਲੀ ਵਾਸੀਆਂ ਨੂੰ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

Advertisement

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੀ ਸਫ਼ਾਈ ਅਤੇ ਖੂਬਸੂਰਤੀ ਨੂੰ ਬਰਕਰਾਰ ਰੱਖਣਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਇਸ ਮੌਕੇ ਕੌਂਸਲਰ ਪਰਮਿੰਦਰ ਕੌਰ ਬਰਿਆਲੀ, ਗੁਰਪ੍ਰੀਤ ਸਿੰਘ ਬਰਿਆਲੀ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੱਧੂ, ਨਰੇਸ਼ ਬੱਤਾ, ਹਰਮੇਸ਼ ਸਿੰਘ ਕੁੰਬੜਾ ਸਮੇਤ ਹੋਰ ਪਤਵੰਤੇ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Advertisement

ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ 79 ਵਿਚਲੇ ਦਫ਼ਤਰ ਵਿੱਚ ਮੁਹਾਲੀ ਹਲਕੇ ਵਿੱਚ ਨਵ-ਨਿਯੁਕਤ ਕੀਤੀਆਂ 30 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਸਾਰਿਆਂ ਨੂੰ ਨਵੀਂ ਨਿਯੁਕਤੀ ਲਈ ਵਧਾਈ ਦਿੰਦਿਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਹੁਣ ਤੱਕ 70 ਹਜ਼ਾਰ ਦੇ ਕਰੀਬ ਨੌਕਰੀਆਂ ਦਿੱਤੀਆਂ ਹਨ ਅਤੇ ਕਿਸੇ ਵੀ ਨੌਕਰੀ ਵਿਚ ਕੋਈ ਸਿਫ਼ਾਰਸ਼ ਜਾਂ ਰਿਸ਼ਵਤ ਨਹੀਂ ਚੱਲੀ, ਸਗੋਂ ਪੂਰੀ ਮੈਰਿਟ ਅਨੁਸਾਰ ਸਾਰੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਵਿਭਾਗ ਦੇ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਕੌਂਸਲਰ ਹਾਜ਼ਰ ਸਨ।

Advertisement
×