ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਣ ਮੰਡਲ ਮੁਹਾਲੀ ਦੇ ਸਹਿਯੋਗ ਨਾਲ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ’ ਦੀ ਰਸਮੀ ਸ਼ੁਰੂਆਤ ਕਰਦਿਆਂ ਇੱਥੋਂ ਦੇ ਸੈਕਟਰ-68 ਸਥਿਤ ਸਿਟੀ ਪਾਰਕ ਵਿੱਚ ਵਣ ਮਹਾਉਤਸਵ ਮਨਾਇਆ ਗਿਆ। ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਸੀਆਰਪੀਐਫ਼ ਬਟਾਲੀਅਨ 2, ਐਨਜੀਓਜ਼, ਸਕੂਲੀ ਬੱਚਿਆਂ ਸਣੇ ਸਾਰੇ ਵਰਗਾਂ ਦੇ ਲੋਕ ਹਾਜ਼ਰ ਸਨ। ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਏ ਜਾਣ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ।
ਇਸ ਤੋਂ ਪਹਿਲਾਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਤਲਵਾੜ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ 10 ਲੱਖ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈੇ। ਜ਼ਿਲ੍ਹਾ ਜੰਗਲਾਤ ਅਫ਼ਸਰ (ਡੀਐਫ਼ਓ) ਕੰਵਰਦੀਪ ਸਿੰਘ ਨੇ ਦੱਸਿਆ ਕਿ ਮੌਨਸੂਨ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ ਵੱਡੇ ਪੱਧਰ ’ਤੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ।
ਰੂਪਨਗਰ (ਪੱਤਰ ਪ੍ਰੇਰਕ): ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਪਿੰਡ ਲਖਮੀਪੁਰ ਤੋਂ ਸ਼ੁਰੂ ਕੀਤੀ ਗਈ। ਇਸ ਮੌਕੇ ਉਨ੍ਹਾਂ ਵਿਮੈਨ ਐਂਡ ਚਾਈਲਡ ਕੇਅਰ ਵੈਲਫੇਅਰ ਸੁਸਾਇਟੀ, ਗਰਾਮ ਪੰਚਾਇਤ, ਵਣ ਵਿਭਾਗ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਫਾਊਂਡੇਸ਼ਨ ਦੇ ਪ੍ਰਤੀਨਿਧੀ ਡਾ. ਕਮਲਜੀਤ ਸਿੰਘ, ਜ਼ਿਲ੍ਹਾ ਜੰਗਲਾਤ ਅਫਸਰ ਹਰਜਿੰਦਰ ਸਿੰਘ, ਰੇਂਜ ਅਫਸਰ ਚਮਕੌਰ ਸਾਹਿਬ ਅਮਰਜੀਤ ਸਿੰਘ, ਐਸ.ਐਚ.ਓ. ਸਿੰਘ ਭਗਵੰਤਪੁਰ ਹਰਪ੍ਰੀਤ ਸਿੰਘ ਮਾਹਲ, ਸਰਪੰਚ ਮੇਹਰ ਸਿੰਘ ਲਖਮੀਪੁਰ, ਪੀ.ਏ. ਬਰਿੰਦਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਹਾਜ਼ਰ ਸਨ।
ਵਿਧਾਇਕ ਹੈਪੀ ਨੇ ਸਕੂਲ ਵਿੱਚ ਬੂਟੇ ਲਾਏ
ਬਸੀ ਪਠਾਣਾਂ(ਪੱਤਰ ਪ੍ਰੇਰਕ): ਰੁਪਿੰਦਰ ਸਿੰਘ ਹੈਪੀ ਨੇ ਪੰਜਾਬ ਸਰਕਾਰ ਦੀ ਹਰਿਆਵਲ ਲਹਿਰ ਦੌਰਾਨ ਬਸੀ ਪਠਾਣਾਂ ਦੇ ਐਲੀਮੈਂਟਰੀ ਸਕੂਲ ਦੀ ਬ੍ਰਾਂਚ ਨੰਬਰ-3 ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ