ਫ਼ਤਹਿਗੜ੍ਹ ਸਾਹਿਬ: ਵਿਧਾਨ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਅਜੀਤਪਾਲ ਕੋਹਲੀ ਨੇ ਹੰਸਾਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਸਾਹਿਬ ਵਾਲਿਆਂ ਦੇ ਤਪ ਅਸਥਾਨ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਵਿਧਾਇਕ ਅਜੀਤਪਾਲ ਕੋਹਲੀ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ