ਵਿਧਾਇਕ ਅਤੇ ਡੀਸੀ ਵੱਲੋਂ ਸਰਪੰਚਾਂ ਨਾਲ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 26 ਜੂਨ
ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਸਬੰਧੀ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਡੀਸੀ ਡਾ. ਸੋਨਾ ਥਿੰਦ ਨੇ ਸਬੰਧਤ ਪਿੰਡਾਂ ਦੇ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਰਪੰਚਾਂ ਨੇ ਸੜਕ ਦੀ ਉਸਾਰੀ ਚੱਲਣ ਕਾਰਨ ਆਉਂਦੀਆਂ ਮੁਸ਼ਕਲਾਂ ਤੇ ਬਰਸਾਤੀ ਮੌਸਮ ਦੌਰਾਨ ਖੜ੍ਹਨ ਵਾਲੇ ਪਾਣੀ ਬਾਰੇ ਜਾਣੂ ਕਰਵਾਇਆ। ਵਿਧਾਇਕ ਰਾਏ ਨੇ ਕਿਹਾ ਕਿ ਸਰਹਿੰਦ-ਪਟਿਆਲਾ ਮਾਰਗ ਨੂੰ ਚੌੜਾ ਤੇ ਮਜ਼ਬੂਤ ਕਰਨ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸੜਕ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਚੱਲਣ ਸਮੇਂ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤੀ ਪਾਣੀ ਤੋਂ ਰਾਹਤ ਪਾਉਣ ਲਈ ਪਿੰਡਾਂ ਵਿੱਚ ਜਾਣ ਵਾਲੀਆਂ ਜਲ ਸਪਲਾਈ ਦੀਆਂ ਪਾਇਪਾਂ ਦੀ ਮੁਰੰਮਤ ਲਈ ਤੁਰੰਤ ਕਰਵਾਈ ਜਾਵੇੇ।
ਮੀਟਿੰਗ ਵਿੱਚ ਏਡੀਸੀ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸਡੀਐੱਮ ਅਰਵਿੰਦ ਗੁਪਤਾ ਅਤੇ ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜਸਬੀਰ ਸਿੰਘ ਆਦਿ ਹਾਜ਼ਰ ਸਨ।