ਵਿਧਾਇਕ ਵੱਲੋਂ ਕਾਲਜ ਦੀ ਐਲੂਮਨੀ ਮੀਟ ’ਚ ਸ਼ਿਰਕਤ
ਇਥੇ ਸਰਕਾਰੀ ਕਾਲਜ ਵਿੱਚ ਕਰਵਾਈ ਗਈ ਐਲੂਮਨੀ ਮੀਟ ਪੁਰਾਣੇ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਤੇ ਕਾਲਜ ਦੇ ਸਾਬਕਾ ਵਿਦਿਆਰਥੀ ਸਰਦਾਰ ਕੁਲਜੀਤ ਸਿੰਘ ਰੰਧਾਵਾ ਨੇ ਹਾਜ਼ਰੀ ਭਰੀ। ਉਨ੍ਹਾਂ ਨੇ ਵਿਦਿਆਰਥੀ ਜੀਵਨ ਦੀਆਂ...
Advertisement
ਇਥੇ ਸਰਕਾਰੀ ਕਾਲਜ ਵਿੱਚ ਕਰਵਾਈ ਗਈ ਐਲੂਮਨੀ ਮੀਟ ਪੁਰਾਣੇ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਅਤੇ ਕਾਲਜ ਦੇ ਸਾਬਕਾ ਵਿਦਿਆਰਥੀ ਸਰਦਾਰ ਕੁਲਜੀਤ ਸਿੰਘ ਰੰਧਾਵਾ ਨੇ ਹਾਜ਼ਰੀ ਭਰੀ। ਉਨ੍ਹਾਂ ਨੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਇਸ ਕਾਲਜ ਨੂੰ ਖੜ੍ਹਾ ਕਰਨ ਲਈ ਬੇਹੱਦ ਸੰਘਰਸ਼ ਕੀਤਾ ਗਿਆ ਹੈ। ਭਵਿੱਖ ਵਿੱਚ ਵੀ ਕਾਲਜ ਦੀ ਤਰੱਕੀ ਲਈ ਉਹ ਹਰ ਸੰਭਵ ਮਦਦ ਕਰਦੇ ਰਹਿਣਗੇ।
ਉਨ੍ਹਾਂ ਨੇ ਐਲਾਨ ਕੀਤਾ ਕਿ ਕਾਲਜ ਬਿਲਡਿੰਗ ਦੇ ਰੰਗ-ਰੋਗਨ ਦਾ ਖਰਚਾ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵਿਚੋਂ ਦੇਣਗੇ ਅਤੇ ਬੇਨਤੀ ਕੀਤੀ ਕਿ ਅੰਦਰਲੇ ਹਾਲ ਦਾ ਰੰਗ-ਰੋਗਨ ਕਰਵਾਇਆ ਜਾਵੇ। ਇਸ ਤੋਂ ਬਾਅਦ ਫ਼ਿਲਮ ਨਿਰਮਾਣ ਦੇ ਖੇਤਰ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਸਾਬਕਾ ਵਿਦਿਆਰਥੀਆਂ ਨੇ ਆਪਣੀ ਪਹਿਲੀ ਵੈੱਬ ਸੀਰੀਜ਼ ਛੋਕਰੇ ਦਾ ਟ੍ਰੇਲਰ ਪੇਸ਼ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement