ਵਿਧਾਇਕਾ ਨੇ ਲਾਭਪਾਤਰੀਆਂ ਨੂੰ ਆਵਾਸ ਯੋਜਨਾ ਦੇ ਮਨਜ਼ੂਰੀ ਪੱਤਰ ਵੰਡੇ
ਵਿਧਾਇਕਾ ਅਨਮੋਲ ਗਗਨ ਮਾਨ ਨੇ ਅੱਜ ਰਾਮ ਭਵਨ ਖਰੜ ਵਿੱਚ ਵਿਸ਼ੇਸ਼ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਅਰਬਨ 2.0) ਤਹਿਤ 300 ਲਾਭਪਾਤਰੀਆਂ ਨੂੰ ਨਵੇਂ ਘਰਾਂ ਦੇ ਨਿਰਮਾਣ ਲਈ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਤਹਿਤ...
Advertisement
ਵਿਧਾਇਕਾ ਅਨਮੋਲ ਗਗਨ ਮਾਨ ਨੇ ਅੱਜ ਰਾਮ ਭਵਨ ਖਰੜ ਵਿੱਚ ਵਿਸ਼ੇਸ਼ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਅਰਬਨ 2.0) ਤਹਿਤ 300 ਲਾਭਪਾਤਰੀਆਂ ਨੂੰ ਨਵੇਂ ਘਰਾਂ ਦੇ ਨਿਰਮਾਣ ਲਈ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਲਾਭਪਾਤਰੀ ਨੂੰ ਰੁਪਏ 2.50 ਲੱਖ ਦੀ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ ਜੋ ਕਿ ਚਾਰ ਕਿਸ਼ਤਾਂ ਵਿੱਚ ਜਾਰੀ ਹੁੰਦੀ ਹੈ। ਪਹਿਲੀ ਕਿਸ਼ਤ 50 ਹਜ਼ਾਰ, ਦੂਜੀ 1 ਲੱਖ ਅਤੇ ਤੀਜੀ ਅਤੇ ਚੌਥੀ ਕਿਸ਼ਤ 50-50 ਹਜ਼ਾਰ ਰੁਪਏ ਦੀ ਹੁੰਦੀ ਹੈ। ਇਹ ਕਿਸ਼ਤਾਂ ਘਰ ਦੀ ਨੀਂਹ, ਲੈਂਟਰ, ਛੱਤ ਅਤੇ ਮੁਕੰਮਲ ਹੋਣ ਦੇ ਪੱਧਰ ਅਨੁਸਾਰ ਜਾਰੀ ਕੀਤੀਆਂ ਜਾਂਦੀਆਂ ਹਨ। ਲਾਭਪਾਤਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਆਪਣਾ ਪੱਕਾ ਘਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਂਦਰ ਤੇ ਰਾਜ ਸਰਕਾਰਾਂ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਜਿਸ ਦਾ ਉਦੇਸ਼ ਗਰੀਬ ਅਤੇ ਨੀਵੇਂ ਆਮਦਨ ਵਰਗ ਦੇ ਲੋਕਾਂ ਨੂੰ ਆਪਣਾ ਛੱਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਪਰਿਵਾਰ ਨੂੰ ਛੱਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਸਮਾਜ ਦੇ ਪੱਛੜੇ ਵਰਗਾਂ ਦੇ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਣ ਕਦਮ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ।
Advertisement
Advertisement
