ਵਿਧਾਇਕ ਵੱਲੋਂ ਪਿੰਡਾਂ ਦੇ ਵਿਕਾਸ ਕੰਮਾਂ ਬਾਰੇ ਮੀਟਿੰਗ
ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਘੜੂੰਆਂ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਅਤੇ ਟਾਇਮ ਸਿਰ ਨੇਪਰੇ ਚਾੜ੍ਹਨ ਲਈ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਖ ਵੱਖ ਮਹਿਕਮਿਆਂ...
Advertisement
ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਘੜੂੰਆਂ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਅਤੇ ਟਾਇਮ ਸਿਰ ਨੇਪਰੇ ਚਾੜ੍ਹਨ ਲਈ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਖ ਵੱਖ ਮਹਿਕਮਿਆਂ ਨਾਲ਼ ਸਬੰਧਿਤ ਅਧਿਕਾਰੀਆਂ ਨੂੰ ਸਖ਼ਤੀ ਨਾਲ ਪੈਂਡਿਗ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾਂ ਕਰਨ ਦੇ ਆਦੇਸ਼ ਦਿੱਤੇ। ਡਾਕਟਰ ਚਰਨਜੀਤ ਸਿੰਘ ਨੇ ਹੜ੍ਹਾਂ ਦੀ ਮਾਰ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦੀ ਤਿਆਰ ਕਰਕੇ ਸਰਕਾਰ ਨੂੰ ਦੇਣ ਅਤੇ ਪਿੰਡਾਂ ਦੀ ਸਾਫ਼-ਸਫਾਈ ਸਬੰਧੀ ਵੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਘੜੂੰਆ ਲਈ ਸਰਕਾਰ ਵੱਲੋਂ ਜਲਦ ਹੀ ਮਾਸਟਰ ਪਲਾਨ ਦੇ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement
×