ਵਿਧਾਇਕ ਵੱਲੋਂ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ
ਸਰਬਜੀਤ ਸਿੰਘ ਭੱਟੀ ਲਾਲੜੂ, 21 ਜੂਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਸ਼ਹਿਰ ਦਾ ਦੌਰਾ ਕਰਨ ਤੋਂ ਬਾਅਦ ਨਗਰ ਕੌਂਸਲ ਲਾਲੜੂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਹਾਲਾਤ ਨਾਲ ਨਜਿੱਠਣ ਲਈ ਤਿਆਰ ਰਹਿਣ ਦੀਆਂ...
Advertisement
ਸਰਬਜੀਤ ਸਿੰਘ ਭੱਟੀ
ਲਾਲੜੂ, 21 ਜੂਨ
Advertisement
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਸ਼ਹਿਰ ਦਾ ਦੌਰਾ ਕਰਨ ਤੋਂ ਬਾਅਦ ਨਗਰ ਕੌਂਸਲ ਲਾਲੜੂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਹਾਲਾਤ ਨਾਲ ਨਜਿੱਠਣ ਲਈ ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸਤੀਸ਼ ਰਾਣਾ, ਕੌਂਸਲਰ, ‘ਆਪ’ ਦੇ ਬਲਾਕ ਪ੍ਰਧਾਨ, ਕਾਰਜਸਾਧਕ ਅਫ਼ਸਰ ਅੰਮ੍ਰਿਤ ਕੁਮਾਰ, ਬਿਜਲੀ ਵਿਭਾਗ ਤੋਂ ਐੱਸਡੀਓ ਦਵਿੰਦਰ ਕੁਮਾਰ ਸਣੇ ਹੋਰ ਅਧਿਕਾਰੀ ਮੌਜੂਦ ਸਨ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੌਨਸੂਨ ਤੋਂ ਪਹਿਲਾਂ ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨਾਂ ਅਤੇ ਸੀਵਰੇਜ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
Advertisement
×