ਵਿਧਾਇਕ ਵੱਲੋਂ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ
ਲਾਲੜੂ (ਪੱਤਰ ਪ੍ਰੇਰਕ): ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਗੱਲ...
Advertisement
ਲਾਲੜੂ (ਪੱਤਰ ਪ੍ਰੇਰਕ): ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਗੱਲ ਲਾਲੜੂ ਖੇਤਰ ਅੰਦਰ ਆਉਂਦੇ ਸੱਤ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਆਖੀ। ਸਿੱਖਿਆ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਵਿਧਾਇਕ ਰੰਧਾਵਾ ਨੇ ਪਿੰਡ ਰਾਣੀਮਾਜਰਾ ’ਚ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪਿੰਡ ਖੇਲਣ ਦੇ ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲਾਂ, ਮਾਲਣ ਆਦਿ ’ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।
Advertisement
Advertisement
×