ਵਿਧਾਇਕ ਨੇ ਕੌਂਸਲਰਾਂ ਨੂੰ ਖਾਣੇ ’ਤੇ ਸੱਦਿਆ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਆਪਣੇ ਘਰ ਸਵੇਰ ਦੇ ਖਾਣੇ ’ਤੇ ਸੱਦਿਆ। ਇਸ ਮੌਕੇ ਇੱਕ-ਦੋ ਕੌਂਸਲਰਾਂ ਨੂੰ ਛੱਡ ਕੇ ਬਾਕੀ ਸਾਰੇ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਕੌਂਸਲਰਾਂ...
Advertisement
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਆਪਣੇ ਘਰ ਸਵੇਰ ਦੇ ਖਾਣੇ ’ਤੇ ਸੱਦਿਆ। ਇਸ ਮੌਕੇ ਇੱਕ-ਦੋ ਕੌਂਸਲਰਾਂ ਨੂੰ ਛੱਡ ਕੇ ਬਾਕੀ ਸਾਰੇ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਆਪੋ-ਆਪਣੇ ਵਾਰਡਾਂ ਵਿਚ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਆਖਿਆ। ਇਸ ਮੌਕੇ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਵੀ ਸੰਬੋਧਨ ਕਰਦਿਆਂ ਸਾਰਿਆਂ ਨੂੰ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਭਾਵੇਂ ਮੇਅਰ ਬਾਰੇ ਕੋਈ ਗੱਲ ਨਹੀਂ ਹੋਈ ਪਰ ਦੋ ਦਰਜਨ ਤੋਂ ਵੱਧ ਕੌਂਸਲਰਾਂ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਹੋਣ ਦਾ ਸੁਨੇਹਾ ਜ਼ਰੂਰ ਉਜਾਗਰ ਹੋਇਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਦਾ ਪੁੱਤਰ ਸਰਬਜੀਤ ਸਿੰਘ ਸਮਾਣਾ, ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਸੁਖਦੇਵ ਪਟਵਾਰੀ ਮੇਅਰ ਦੇ ਅਹੁਦੇ ਲਈ ਚਾਰਾਜੋਈ ਕਰ ਰਹੇ ਹਨ।
Advertisement
Advertisement
×

