ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੁੰਬੜਾਂ; ਹੰਸਾਲਾ ਤੇ ਰਾਜੋਮਾਜਰਾ ਪਿੰਡਾਂ ਦਾ ਦੌਰਾ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਗਾਤਾਰ ਘੱਗਰ ਦਰਿਆ ਦੇ ਨੇੜਲੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤੇ ਜਾ ਰਹੇ ਹਨ। ਅੱਜ ਉਨਾਂ ਨੇ ਘਗਰ ਦੇ ਦੂਜੋ ਪਾਸੇ ਪੈਂਦੇ ਤਿੰਨ ਪਿੰਡਾਂ ਹੁੰਬੜਾਂ, ਹੰਸਾਲਾ ਤੇ ਰਾਜੋਮਾਜਰਾ ਦੇ ਐੱਸਡੀਐੱਮ ਦਮਨਦੀਪ ਕੌਰ, ਬੀਡੀਪੀਓ ਡੇਰਾਬਸੀ ਗੁਰਮੇਲ ਸਿੰਘ, ਐਸਡੀਓ ਡਰੇਨੇਜ਼ ਰਜਿੰਦਰ ਸਿੰਘ, ਐਸਐਚਓ ਲਾਲੜੂ ਰਣਬੀਰ ਸਿੰਘ , ਪੁਲੀਸ ਚੌਂਕੀ ਇੰਚਾਰਜ ਲੈਹਲੀ ਤੇ ਹੋਰ ਅਧਿਕਾਰੀਆਂ ਨਾਲ ਦੌਰਾ ਕਰਕੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਭਾਗੀ ਟੀਮਾਂ ਘੱਗਰ ਦਰਿਆ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਖ਼ੁਦ ਤਹਿਸੀਲ ਪ੍ਰਸ਼ਾਸਨ, ਪੁਲੀਸ ਅਧਿਕਾਰੀਆਂ, ਮਾਲ ਮਹਿਕਮੇ ਦੇ ਅਧਿਕਾਰੀਆਂ ਅਤੇ ਡਰੇਨੇਜ਼ ਅਧਿਕਾਰੀਆਂ ਨਾਲ ਨਿਰੰਤਰ ਤਾਲਮੇਲ ਰੱਖ ਕੇ ਸਥਿਤੀ ’ਤੇ ਨਿਗ੍ਹਾ ਰੱਖੀ ਜਾ ਰਹੀ ਹੈ।
ਇਸ ਮੌਕੇ ੳਨ੍ਹਾਂ ਲੋਕਾਂ ਨੂੰ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਪੂਰੀ ਟੀਮ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਪ੍ਰਸ਼ਾਸ਼ਨ ਦਾ ਪੂਰਨ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਹੜ੍ਹਾਂ ਵਰਗੇ ਹਾਲਾਤਾ ਨਾਲ ਨਿਪਟਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਮੌਜੂਦ ਹਨ। ਵਿਧਾਇਕ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਲੋਕਾਂ ਨਾਲ ਮਿਲ ਕੇ ਮਿਲਕੇ ਖਵਾਜੇ ਦਾ ਮੱਥਾ ਟੇਕ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ।