DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਕੁਲਵੰਤ ਸਿੰਘ ਵੱਲੋਂ ਬੜਮਾਜਰਾ ’ਚ ਨਵੇਂ ਟਿਊਬਵੈੱਲ ਲਈ ਟੱਕ ਲਗਾਇਆ

ਦਰਸ਼ਨ ਸਿੰਘ ਸੋਢੀ ਮੁਹਾਲੀ, 14 ਫਰਵਰੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ...
  • fb
  • twitter
  • whatsapp
  • whatsapp
Advertisement

ਦਰਸ਼ਨ ਸਿੰਘ ਸੋਢੀ

ਮੁਹਾਲੀ, 14 ਫਰਵਰੀ

Advertisement

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਜੋ ਲਗਾਤਾਰ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਟੀਚਾ ਹੈ ਕਿ ਪੰਜਾਬ ਦੇ ਲੋਕਾਂ ਲਈ ਸਭ ਤੋਂ ਪਹਿਲਾਂ ਸਿਹਤ ਨਾਲ ਸਬੰਧਤ ਮਸਲੇ ਹੱਲ ਕੀਤੇ ਜਾਣ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬੜਮਾਜਰਾ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਿਊਬਵੈੱਲ ਦੀ ਉਸਾਰੀ ਦੇ ਕੰਮ ਦਾ ਟੱਕ ਲਾਉਣ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਤਿੰਨ ਹਫਤਿਆਂ ਦੇ ਸਮਾਂ-ਬੱਧ ਸਮੇਂ ਦੇ ਅੰਦਰ ਹੀ ਇਹ ਟਿਊਬਵੈੱਲ ਤਿਆਰ ਹੋ ਜਾਵੇਗਾ ਅਤੇ ਇੱਕ ਮਹੀਨੇ ਦੇ ਅੰਦਰ ਹੀ ਪਿੰਡ ਬੜਮਾਜਰੇ ਦੇ ਲੋਕਾਂ ਨੂੰ 285 ਮੀਟਰ ਤੋਂ ਵੀ ਵੱਧ ਡੂੰਘੇ ਇਸ ਟਿਊਬਵੈੱਲ ਤੋਂ ਪਾਣੀ ਮਿਲਣ ਲੱਗ ਜਾਵੇਗਾ। ਹੁਣ ਤੱਕ 8 ਤੋਂ ਵੀ ਵੱਧ ਟਿਊਬਵੈੱਲ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਪਿੰਡ ਤੰਗੋਰੀ, ਚੱਪੜਚਿੜੀ ਅਤੇ ਬਹੁਤ ਜਲਦ ਹੀ ਦਾਊਂ ਪਿੰਡ ਵਿਖੇ ਵੀ ਟਿਊਬਵੈੱਲ ਲਾ ਦਿੱਤਾ ਜਾਵੇਗਾ।

ਵਿਧਾਇਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਲੰਮੇ ਸਮੇਂ ਤੋਂ ਲਗਾਤਾਰ ਸਾਰਥਿਕ ਕਦਮ ਉਠਾਏ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦੇ ਸਾਕਾਰਤਮਕ ਅਤੇ ਤਸੱਲੀਬਖਸ਼ ਨਤੀਜੇ ਵੀ ਸਾਹਮਣੇ ਆ ਰਹੇ ਹਨ। ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ਆਰਪੀ ਸ਼ਰਮਾ, ਸਰਪੰਚ ਰਣਜੀਤ ਕੌਰ, ਕੌਂਸਲਰ ਗੁਰਮੀਤ ਕੌਰ, ਗੁਰਨਾਮ ਸਿੰਘ, ਰਾਜੂ ਬੜਮਾਜਰਾ, ਜਸਪਾਲ ਸਿੰਘ ਸਾਬਕਾ ਸਰਪੰਚ, ਹਰਮੇਸ਼ ਸਿੰਘ ਕੁੰਭੜਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਹਰਬਿੰਦਰ ਸਿੰਘ ਸੈਣੀ, ਸਾਧੂ ਸਿੰਘ, ਸੈਕਟਰੀ ਗੁਰਨਾਮ ਸਿੰਘ ਸਾਬਕਾ ਸਰਪੰਚ ਸੋਮ ਪ੍ਰਕਾਸ਼, ਬਹਾਦਰ ਸਿੰਘ, ਜਰਨੈਲ ਸਿੰਘ ਅਤੇ ਸਦਾਮ ਹੁਸੈਨ ਹਾਜ਼ਰ ਸਨ।

Advertisement
×