ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਧਾਇਕ ਵੱਲੋਂ ਸੀਸੀਟੀਵੀ ਕੈਮਰਿਆਂ ਦੇ ਪ੍ਰਾਜੈਕਟ ਦਾ ਆਗਾਜ਼

ਪਹਿਲੇ ਪੜਾਅ ਤਹਿਤ ਮੰਡੀ ਗੋਬਿੰਦਗੜ੍ਹ ’ਚ 50 ਕੈਮਰੇ ਲਾਉਣ ਦੀ ਪ੍ਰਕਿਰਿਆ ਸ਼ੁਰੂ
ਸੀਸੀਟੀਵੀ ਪ੍ਰਾਜੈਕਟ ਦਾ ਆਗਾਜ਼ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ। -ਫ਼ੋਟੋ: ਸੂਦ
Advertisement

ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਮੌਜੂਦਗੀ ਵਿੱਚ ਮੰਡੀ ਗੋਬਿੰਦਗੜ੍ਹ ਦੇ ਸ਼ਹਿਰੀ ਹਿੱਸੇ ਵਿੱਚ 5178 ਲੱਖ ਨਾਲ ਲੱਗਣ ਵਾਲੇ ਸੀਸੀਟੀਵੀ ਕੈਮਰਿਆਂ ਦੇ ਪ੍ਰਾਜੈਕਟ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸ਼ਹਿਰ ਵਿੱਚ 50 ਅਤਿ ਆਧੁਨਿਕ ਤਕਨਾਲੋਜੀ ਵਾਲੇ ਸੀਸੀਟੀਵੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ ਜਿਨ੍ਹਾਂ ਵਿੱਚੋਂ 5 ਕੈਮਰੇ ਅਜਿਹੇ ਹਨ ਜਿਨ੍ਹਾਂ ਰਾਹੀਂ ਵਾਹਨਾਂ ਦੀ ਨੰਬਰ ਪਲੇਟ ਦੀ ਦੂਰੋਂ ਵੀ ਟਰੇਸਿੰਗ ਸੰਭਵ ਹੋ ਸਕੇਗੀ। ਉਨ੍ਹਾਂ ਕਿਹਾ ਕਿ ਜੁਰਮ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਇਹ ਕੈਮਰੇ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਐੱਸਐੱਸਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਨਸ਼ਾਖੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਮੇਂ ਸਮੇਂ ’ਤੇ ਦੁਕਾਨਦਾਰਾਂ, ਬੈਂਕਾਂ ਨੂੰ ਅਜਿਹੇ ਕੈਮਰੇ ਲਗਵਾਏ ਜਾਣ ਦੀਆਂ ਹਦਾਇਤਾਂ ਕੀਤੀਆਂ ਸਨ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਕਾਰਜ ਸਾਧਕ ਅਫ਼ਸਰ ਚੇਤਨ ਸ਼ਰਮਾ ਅਤੇ ਪਾਰਟੀ ਵਰਕਰ ਹਾਜ਼ਰ ਸਨ।

Advertisement
Advertisement