ਵਿਧਾਇਕ ਨੇ ਵਿਕਾਸ ਕੰਮ ਸ਼ੁਰੂ ਕਰਵਾਏ
ਫ਼ਤਹਿਗੜ੍ਹ ਸਾਹਿਬ: ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਭੱਲਮਾਜਰਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਸਕੀਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਸਰਕਾਰ ਨੇ ਇਤਿਹਾਸਕ ਉਪਰਾਲਾ ਕੀਤਾ ਜਿਸ...
Advertisement
ਫ਼ਤਹਿਗੜ੍ਹ ਸਾਹਿਬ: ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਭੱਲਮਾਜਰਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਸਕੀਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾ ਕੇ ਸਰਕਾਰ ਨੇ ਇਤਿਹਾਸਕ ਉਪਰਾਲਾ ਕੀਤਾ ਜਿਸ ਕਾਰਨ ਲੋਕਾਂ ਨੇ ਵਿੱਤੀ ਤੌਰ ’ਤੇ ਵੱਡੀ ਰਾਹਤ ਮਹਿਸੂਸ ਕੀਤੀ ਹੈ। ਇਸੇ ਤਰ੍ਹਾਂ ਘਰਾਂ ਦੇ ਨਜ਼ਦੀਕ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ। ਉਨ੍ਹਾਂ ਪਿੰਡ ਭੱਲਮਾਜਰਾ ਵਿੱਚ ਇੰਟਰਲੋਕ ਟਾਈਲਾਂ ਨਾਲ ਬਣੀਆਂ ਗਲੀਆਂ, ਸੀਵਰੇਜ ਅਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੇ ਥਾਂ ਨੂੰ ਇੰਟਰਲੌਕ ਟਾਈਲਾਂ ਨਾਲ ਪੱਕਾ ਕਰਨ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।
-ਨਿੱਜੀ ਪੱਤਰ ਪ੍ਰੇਰਕ
Advertisement
Advertisement
×