ਵਿਧਾਇਕ ਨੇ ਟਰੱਕ ਅਪਰੇਟਰਾਂ ਦੀਆਂ ਮੁਸ਼ਕਿਲਾਂ ਸੁਣੀਆਂ
ਬਨੂੜ: ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਟਰੱਕ ਯੂਨੀਅਨ ਬਨੂੜ ਵਿੱਚ ਟਰੱਕ ਅਪਰੇਟਰਾਂ ਦੀਆਂ ਸਮੱਸਿਆਵਾਂ ਸੁਣੀਆਂ। ਟਰੱਕ ਯੂਨੀਅਨ ਬਨੂੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਗਪੁਰਾ ਨੇ ਟਰੱਕ ਅਪਰੇਟਰਾਂ ਅਤੇ...
Advertisement
ਬਨੂੜ: ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਟਰੱਕ ਯੂਨੀਅਨ ਬਨੂੜ ਵਿੱਚ ਟਰੱਕ ਅਪਰੇਟਰਾਂ ਦੀਆਂ ਸਮੱਸਿਆਵਾਂ ਸੁਣੀਆਂ। ਟਰੱਕ ਯੂਨੀਅਨ ਬਨੂੜ ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਗਪੁਰਾ ਨੇ ਟਰੱਕ ਅਪਰੇਟਰਾਂ ਅਤੇ ਮਾਲਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਧਾਇਕ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਮੰਗ ਪੱਤਰ ਸੌਂਪਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਟਰੱਕ ਯੂਨੀਅਨ ਬਨੂੜ ਦੇ ਅਪਰੇਟਰਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੀ ਮੁੱਖ ਮੰਤਰੀ ਨੂੰ ਮਿਲ ਕੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਟਰੱਕ ਅਪਰੇਟਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
Advertisement
Advertisement
×