ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 16 ਸਤੰਬਰ
ਸਰਹਿੰਦ ਸ਼ਹਿਰ ’ਚ ਪਾਣੀ ਦੀ ਸਮੱਸਿਆ ਦੂਰ ਕਰਨ ਲਈ ਵਾਰਡ ਨੰਬਰ 15 ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਬੋਰ ਕਰਵਾਇਆ ਜਾ ਰਿਹਾ ਹੈ। ਇਸ ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮਾਤਾ ਨੈਣਾ ਦੇਵੀ ਮੰਦਰ ਦੇ ਨੇੜੇ ਜਿਹੜਾ ਬੋਰ ਸੀ, ਉਹ ਖਰਾਬ ਹੋਣ ਕਾਰਨ ਸ਼ਹਿਰ ਵਿਚ ਪਾਣੀ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਬੋਰ ਦਾ ਕੰਮ ਛੇਤੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬੋਰ ਕਰਾਉਣ ਲਈ 25 ਲੱਖ ਰੁਪਏ ਨਗਰ ਕੌਂਸਲ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿੱਚ ਪਾਣੀ ਦੀ ਨਿਕਾਸੀ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਸੀਵਰੇਜ ਪਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਜਿੱਥੇ-ਜਿੱਥੇ ਸੀਵਰੇਜ ਪੈ ਜਾਂਦੀ ਹੈ ਉੱਥੇ ਨਾਲ ਦੀ ਨਾਲ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ, ਆਨੰਦ ਮੋਹਨ, ਯਸ਼ਪਾਲ ਲਾਹੌਰੀਆ, ਨਰਿੰਦਰ ਕੁਮਾਰ ਪਿ੍ਰੰਸ (ਸਾਰੇ ਕੌਂਸਲਰ), ਚੇਅਰਮੈਨ ਐਡਵੋਕੇਟ ਅਨਿਲ ਗੁਪਤਾ ਆਦਿ ਹਾਜ਼ਰ ਸਨ।
ਕੈਪਸ਼ਨ: ਵਿਧਾਇਕ ਕੁਲਜੀਤ ਸਿੰਘ ਨਾਗਰਾ ਬੋਰ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ। -ਫੋਟੋ: ਸੂਦ