ਵਿਧਾਇਕ ਰਾਏ ਨੇ ਪਿੰਡਾਂ ’ਚ ਚੋਣ ਪ੍ਰਚਾਰ ਕੀਤਾ
ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਜ਼ਿਲ੍ਹਾ ਪਰਿਸ਼ਦ ਜ਼ੋਨ ਖੇੜਾ ਅਧੀਨ ਆਉਂਦੇ ਪਿੰਡਾਂ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਅਮਰਿੰਦਰ ਸਿੰਘ ਮੰਡੋਫ਼ਲ ਅਤੇ ਸਮਿਤੀ ਮੈਬਰਾਂ ਲਈ ਚੋਣ ਪ੍ਰਚਾਰ ਕੀਤਾ। ਸ੍ਰੀ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਤਰਜੀਹ ਸੂਬੇ...
Advertisement
ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਜ਼ਿਲ੍ਹਾ ਪਰਿਸ਼ਦ ਜ਼ੋਨ ਖੇੜਾ ਅਧੀਨ ਆਉਂਦੇ ਪਿੰਡਾਂ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਅਮਰਿੰਦਰ ਸਿੰਘ ਮੰਡੋਫ਼ਲ ਅਤੇ ਸਮਿਤੀ ਮੈਬਰਾਂ ਲਈ ਚੋਣ ਪ੍ਰਚਾਰ ਕੀਤਾ। ਸ੍ਰੀ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਤਰਜੀਹ ਸੂਬੇ ਦਾ ਵਿਕਾਸ ਹੈ ਅਤੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਪਾਰਕਾਂ ਅਤੇ ਖੇਡ ਮੈਦਾਨਾਂ ਵੱਲ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾ ਸਿਖਿਆ ਅਤੇ ਸਿਹਤ ਵਿਚ ਵੱਡੇ ਸੁਧਾਰ ਕੀਤੇ ਗਏ ਅਤੇ ਲੋਕਾਂ ਨੂੰ ਬਿਜਲੀ ਦੇ ਬਿਲ ਮੁਆਫ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੌਕਰੀਆਂ ਲਈ ਲੱਖਾਂ ਰੁਪਏ ਚੱਕੀ ਫਿਰਦੇ ਸੀ ਜਦ ਕਿ ਮੌਜੂਦਾ ਸਰਕਾਰ ਨੇ 60 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਜ਼ਿਲਾ ਪਰਿਸ਼ਦ ਖੇੜਾ ਦੇ ਉਮੀਦਵਾਰ ਅਮਰਿੰਦਰ ਸਿੰਘ ਮਡੋਫਲ, ਆਪ ਆਗੂ ਪਵੇਲ ਹਾਂਡਾ, ਪ੍ਰਿਤਪਾਲ ਜੱਸੀ, ਬਲਜਿੰਦਰ ਗੋਲਾ, ਏਐਸਆਈ ਬਲਜਿੰਦਰ ਸਿੰਘ ਅਤੇ ਬਿੱਕਰ ਸਿੰਘ ਰਜਿੰਦਰਗੜ੍ਹ ਆਦਿ ਹਾਜ਼ਰ ਸਨ।
Advertisement
Advertisement
