ਵਿਧਾਇਕ ਰਾਏ ਵੱਲੋਂ ਪੰਚਾਇਤ ਸਕੱਤਰਾਂ ਨਾਲ ਮੀਟਿੰਗ
ਅਧੂਰੇ ਕਾਰਜ ਸਿਰੇ ਚੜ੍ਹਾਉਣ ਦੀ ਹਦਾਇਤ ਕੀਤੀ
Advertisement
ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਬਲਾਕ ਖੇੜਾ ਦੇ ਪੰਚਾਇਤ ਸਕੱਤਰਾਂ ਦੇ ਨਾਲ ਮੀਟਿੰਗ ਕਰਕੇ ਪਿੰਡਾਂ ਵਿੱਚ ਚੱਲ ਰਹੇ ਕਾਰਜਾਂ ‘ਚ ਤੇਜੀ ਲਿਆਉਣ ਅਤੇ ਅਧੂਰੇ ਕਾਰਜਾਂ ਨੂੰ ਜਲਦ ਪੂਰਾ ਕਰਨ ਲਈ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਜ਼ਾਨੇ ਦਾ ਮੂੰਹ ਜਨਤਾ ਲਈ ਖੋਲ੍ਹਿਆ ਗਿਆ ਹੈ ਜਿਸ ਤਹਿਤ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਕਾਸ ਕਾਰਜ ਜੋਰਾਂ ਤੇ ਚੱਲ ਰਹੇ ਹਨ ਅਤੇ ਪਿੰਡਾਂ ਦੀਆਂ ਸੜਕਾਂ ਦਾ ਵੀ ਨਵੀਨੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਨਜ਼ਦੀਕ ਆ ਗਈ ਹੈ ਜਿਸ ਕਾਰਨ ਪਿੰਡਾਂ ਦੇ ਆਲੇ ਦੁਆਲੇ ਨੂੰ ਸਾਫ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਮੁਸ਼ਕਲ ਨਾ ਆਵੇ। ਇਸ ਮੌਕੇ ਸਰਪੰਚ ਜਗਜੀਤ ਸਿੰਘ ਚੋਲਟੀ ਖੇੜੀ, ਹਿੰਦੂਪੁਰ ਦੇ ਸਰਪੰਚ ਗੁਰਨੈਬ ਸਿੰਘ, ਜਸਵਿੰਦਰ ਸਿੰਘ, ਸੁਖਜੀਤ ਸਿੰਘ, ਸੁਖਬੀਰ ਸਿੰਘ, ਬਹਾਦਰ ਸਿੰਘ (ਸਾਰੇ ਪੰਚਾਇਤ ਸਕੱਤਰ), ਸਤੀਸ਼ ਲੁਟੌਰ ਅਤੇ ਮਾਨਵ ਟਿਵਾਣਾ ਆਦਿ ਹਾਜ਼ਰ ਸਨ।
Advertisement
Advertisement
