ਵਿਧਾਇਕ ਰੰਧਾਵਾ ਨੇ ਲੋਕਾਂ ਨਾਲ ਸੰਵਾਦ ਰਚਾਇਆ
ਸਰਬਜੀਤ ਸਿੰਘ ਭੱਟੀ ਲਾਲੜੂ, 18 ਮਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸਰਸੀਣੀ, ਹਸਨਪੁਰ ਤੇ ਚੰਡਿਆਲਾ ਪੁੱਜ ਕੇ ਲੋਕਾਂ ਨਾਲ ਸੰਵਾਦ ਰਚਾਇਆ। ਉਨ੍ਹਾਂ ਨੇ ਲੋਕਾਂ ਤੋਂ ਨਸ਼ਿਆਂ ਦੇ ਖ਼ਾਤਮੇ ਲਈ ਸੁਝਾਅ ਵੀ ਲਏ। ਉਨ੍ਹਾਂ ਕਿਹਾ ਕਿ...
Advertisement
ਸਰਬਜੀਤ ਸਿੰਘ ਭੱਟੀ
ਲਾਲੜੂ, 18 ਮਈ
Advertisement
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸਰਸੀਣੀ, ਹਸਨਪੁਰ ਤੇ ਚੰਡਿਆਲਾ ਪੁੱਜ ਕੇ ਲੋਕਾਂ ਨਾਲ ਸੰਵਾਦ ਰਚਾਇਆ। ਉਨ੍ਹਾਂ ਨੇ ਲੋਕਾਂ ਤੋਂ ਨਸ਼ਿਆਂ ਦੇ ਖ਼ਾਤਮੇ ਲਈ ਸੁਝਾਅ ਵੀ ਲਏ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਉਦੇਸ਼ ਲੋਕਾਂ ਨੂੰ ਇਕਜੁੱਟ ਕਰ ਕੇ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਸ ਸੰਪਰਕ ਮੁਹਿੰਮ ਦੇ ਤਹਿਤ ਹਰ ਰੋਜ਼ ਲਗਪਗ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਰੰਧਾਵਾ ਨੇ ਕਿਹਾ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ ਅਤੇ 75 ਤਸਕਰਾਂ ਨੂੰ ਪੁਲੀਸ ਮੁਕਾਬਲੇ ਮਗਰੋਂ ਫੜਿਆ ਗਿਆ ਹੈ। ਵਿਧਾਇਕ ਨੇ ਸਪੱਸ਼ਟ ਕੀਤਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ ਜਿਸ ਲਈ ਸਮਾਜ ਦੇ ਹਰ ਵਰਗ ਨੂੰ ਜੁੜਨ ਦੀ ਲੋੜ ਹੈ। ਉਨ੍ਹਾਂ ਸਾਰਿਆਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ।
Advertisement
×