ਲਾਲੜੂ: ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖ਼ਰੀਦ ਏਜੰਸੀਆਂ ਅਤੇ ਪ੍ਰਸ਼ਾਸਨਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਫੋਕਲ ਪੁਆਇੰਟ ਖ਼ਰੀਦ ਕੇਂਦਰ ਟਿਵਾਣਾ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਰੰਧਾਵਾ ਨੇ ਦਾਣਾ ਮੰਡੀ ਵਿੱਚ ਮੌਜੂਦ ਕਿਸਾਨਾ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦੀਆ ਜਾਵੇਗਾ ਅਤੇ ਸਮੇਂ ਸਿਰ ਭੁਗਤਾਨ ਵੀ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਗੁਰਨਾਮ ਸਿੰਘ, ਵਾਈਸ ਚੈਅਰਮੇਨ ਤੇ ਸਰਪੰਚ ਗੁਲਜਾਰ ਸਿੰਘ ਟਿਵਾਣਾ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ