Advertisement
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬਸੀ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਦੇ ਹੋਏ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਉਨ੍ਹਾਂ ਨੇ ਲਾਲੜੂ, ਜੜੌਤ, ਤਸਿੰਬਲੀ, ਸਮਗੋਲੀ, ਧਨੌਨੀ ਅਤੇ ਅਮਲਾਲਾ ਮੰਡੀਆਂ ਵਿੱਚ ਪਹਿਲੀ ਆਮਦ ਲੈ ਕੇ ਆਏ ਕਿਸਾਨਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਖਰੀਦ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਮਨੁੱਖਤਾ ਦੇ ਨਾਤੇ ਦੁੱਖ ਸਾਂਝਾ ਕਰਦੇ ਹੋਏ ਉਨ੍ਹਾਂ ਵੱਲੋਂ ਪਿੰਡ ਅੰਟਾਲਾ ਦੀ ਸੁਮਨ ਰਾਣੀ ਜਿਸ ਦੇ ਪਤੀ ਸੁਖਬੀਰ ਸਿੰਘ ਦੀ ਸੱਪ ਲੜਨ ਕਾਰਨ ਮੌਤ ਹੋ ਗਈ ਸੀ ਅਤੇ ਪਿੰਡ ਭੂਖੜੀ ਦੀ ਰਜਨੀ ਦੇਵੀ ਜਿਸ ਦੇ ਪਤੀ ਰਣਧੀਰ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋਈ ਸੀ, ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ। ਇਸ ਮੌਕੇ ਕਈ ਹੋਰ ਆਗੂੁ ਤੇ ਪਤਵੰਤੇ ਹਾਜ਼ਰ ਸਨ।
Advertisement
Advertisement
Advertisement
×

