ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਧਾਇਕ ਰੰਧਾਵਾ ਦੇ ਪੁੱਤਰ ਗੁਰਸਹਿਜ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੁੱਤਰ ਗੁਰਸਹਿਜ ਸਿੰਘ ਰੰਧਾਵਾ ਨੇ ਅੱਜ ਘੱਗਰ ਦਰਿਆ ਨੇੜਲੇ ਪਿੰਡਾਂ ਵਿੱਚ ਦੌਰਾ ਕਰਦਿਆਂ ਹੜ੍ਹ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਅਤੇ ਲਗਾਤਾਰ ਪੈ ਰਹੇ ਮੀਂਹ ਅਤੇ ਘੱਗਰ ਦਰਿਆ ਵਿੱਚ ਪਾਣੀ ਵਧਣ ਨਾਲ ਪ੍ਰਭਾਵਿਤ ਲਾਲੜੂ ਦੇ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਸਪੁੱਤਰ ਸਹਿਜ ਰੰਧਾਵਾ ਹੜ੍ਹ ਪੀੜਿਤ ਪਰਿਵਾਰਾਂ ਨੂੰ ਰਾਹਤ ਕਿੱਟਾਂ ਵੰਡਦੇ ਹੋਏ। ਫੋਟੋ: ਭੱਟੀ
Advertisement

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੁੱਤਰ ਗੁਰਸਹਿਜ ਸਿੰਘ ਰੰਧਾਵਾ ਨੇ ਅੱਜ ਘੱਗਰ ਦਰਿਆ ਨੇੜਲੇ ਪਿੰਡਾਂ ਵਿੱਚ ਦੌਰਾ ਕਰਦਿਆਂ ਹੜ੍ਹ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਅਤੇ ਲਗਾਤਾਰ ਪੈ ਰਹੇ ਮੀਂਹ ਅਤੇ ਘੱਗਰ ਦਰਿਆ ਵਿੱਚ ਪਾਣੀ ਵਧਣ ਨਾਲ ਪ੍ਰਭਾਵਿਤ ਲਾਲੜੂ ਦੇ ਪਿੰਡ ਸਾਧਾਪੁਰ, ਡੰਗਡੇਹਰਾ,ਅਤੇ ਟਾਂਗਰੀ ਤੋ ਪਾਰ ਬਾਰਡਰ ਏਰੀਆ ਦੇ ਮਾਲਣ ਅਤੇ ਰਜਾਪੁਰ ਵਿੱਚ ਜਾ ਕੇ ਗੁਰਸਹਿਜ ਸਿੰਘ ਰੰਧਾਵਾ ਨੇ ਲੋਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ।

ਉਨ੍ਹਾਂ ਨੇ ਕਿਹਾ ਕਿ ਰੰਧਾਵਾ ਖ਼ੁਦ ਦਿਨ-ਰਾਤ ਹਲਕੇ ਦੀ ਸਥਿਤੀ ’ਤੇ ਨਿਗਰਾਨੀ ਕਰ ਰਹੇ ਹਨ ਅਤੇ ਘੱਗਰ ਨੇੜਲੇ ਹਰ ਪਿੰਡ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣ ਕੇ ਤੁਰੰਤ ਕਾਰਵਾਈ ਕਰ ਰਹੇ ਹਨ।

Advertisement

ਗੁਰਸਹਿਜ ਨੇ ਕਿਹਾ , “ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਸਾਡੇ ਲਈ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਕੋਈ ਵੀ ਪਰਿਵਾਰ ਇਕੱਲਾ ਨਹੀਂ ਹੈ ਸਰਕਾਰ ਅਤੇ ਪ੍ਰਸ਼ਾਸਨ ਪਿੰਡਾਂ ਦੇ ਲੋਕਾਂ ਨਾਲ ਹਰ ਮੁਸ਼ਕਲ ਘੜੀ ਵਿੱਚ ਨਾਲ ਖੜ੍ਹਾ ਹੈ।”

ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਲਾਕ ਪੱਧਰੀ ਅਧਿਕਾਰੀਆਂ ਦੇ ਸਹਿਯੋਗ ਲਈ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਸਮੇਂ-ਸਮੇਂ ਤੇ ਸਥਾਨਕ ਲੋਕਾਂ ਦੀ ਮਦਦ ਲਈ ਤੇਜ਼ ਕਾਰਵਾਈ ਕੀਤੀ ਹੈ।

 

 

 

 

Advertisement
Show comments