ਵਿਧਾਇਕ ਵੱਲੋਂ ਅਨਾਜ ਮੰਡੀ ਡੂਮੇਵਾਲ ਦਾ ਦੌਰਾ
ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਅੱਜ ਅਨਾਜ ਮੰਡੀ ਡੂਮੇਵਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਮੰਡੀ ਦੇ ਪ੍ਰਬੰਧਾਂ ਦੀ ਮੌਕੇ ’ਤੇ ਸਮੀਖਿਆ ਕੀਤੀ। ਵਿਧਾਇਕ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁੱਖ ਸਮੱਸਿਆਵਾਂ ਨੂੰ...
ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਅੱਜ ਅਨਾਜ ਮੰਡੀ ਡੂਮੇਵਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਮੰਡੀ ਦੇ ਪ੍ਰਬੰਧਾਂ ਦੀ ਮੌਕੇ ’ਤੇ ਸਮੀਖਿਆ ਕੀਤੀ। ਵਿਧਾਇਕ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਜੋ ਛੋਟੀਆਂ-ਮੋਟੀਆਂ ਦਿੱਕਤਾਂ ਸਨ, ਉਨ੍ਹਾਂ ਦਾ ਤੁਰੰਤ ਮੌਕੇ ’ਤੇ ਹੱਲ ਕਰਵਾਇਆ। ਇਸ ਮੌਕੇ ਮੌਜੂਦ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਵਿਧਾਇਕ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਖਰੀਦ ਸਮੇਂ ’ਤੇ ਹੋਵੇ, ਭੁਗਤਾਨ ਬਿਨਾਂ ਦੇਰੀ ਦੇ ਮਿਲੇ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਲਾਲਫੀਤਾ ਸ਼ਾਹੀ ਜਾਂ ਪ੍ਰਸ਼ਾਸਕੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਮਗਰੋਂ ਕਈਆਂ ਬਾਰੇ ਮੌਕੇ ’ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਇਸ ਮੌਕੇ ਕਸ਼ਮੀਰ ਸਿੰਘ, ਜਥੇਦਾਰ ਦਰਬਾਰਾ ਸਿੰਘ ਬਾਲਾ ਆੜ੍ਹਤੀ, ਸਰਪੰਚ ਗੁਰਜੀਤ ਗੋਲਡੀ ਕਲਵਾਂ, ਬਲਾਕ ਪ੍ਰਧਾਨ ਬਚਿੱਤਰ ਸਿੰਘ, ਸਰਪੰਚ ਅਜਵਿੰਦਰ ਸਿੰਘ ਬੇਈਂਹਾਰਾ, ਸਰਪੰਚ ਮਹਿੰਦਰ ਸਿੰਘ ਮਾਣਕੂ ਮਾਜਰਾ ਮੌਜੂਦ ਸਨ।
ਯਾਦਗਾਰੀ ਗੇਟ ਦਾ ਕੰਮ ਸ਼ੁਰੂ
ਅੱਜ ਗੁਰੂ ਤੇਗ ਬਹਾਦਰ ਜੀ ਯਾਦਗਾਰੀ ਗੇਟ ਦੀ ਆਰੰਭਤਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਸ਼ੁਰੂ ਕਰਵਾਈ ਗਈ। ਇਹ ਯਾਦਗਾਰੀ ਗੇਟ ਸੰਤ ਸਮਾਜ ਸੇਵਾ ਰਾਹੀਂ ਬਾਬਾ ਨਿਰਮਲ ਸਿੰਘ ਭੂਰੀਵਾਲਿਆਂ ਵੱਲੋਂ ਕਾਰ ਸੇਵਾ ਤਹਿਤ ਬਣਾਇਆ ਜਾ ਰਿਹਾ ਹੈ। ਇਸ ਮੌਕੇ ਬਾਬਾ ਨਿਰਮਲ ਸਿੰਘ ਅਤੇ ਵਿਧਾਇਕ ਚੱਢਾ ਵੱਲੋਂ ਟੱਕ ਲਗਾ ਕੇ ਯਾਦਗਾਰ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਅਮਰਜੀਤ ਸਿੰਘ, ਬਾਬਾ ਹਰਮਨਪ੍ਰੀਤ ਸਿੰਘ, ਬਾਬਾ ਗੱਜਣ ਸਿੰਘ ਹਾਜ਼ਰ ਸਨ।

