DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਵੱਲੋਂ ਮੁਹਾਲੀ ਜ਼ਿਲ੍ਹਾ ਹਸਪਤਾਲ ਦਾ ਦੌਰਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਜਰੀ ਕਰਵਾਉਣ ਵਾਲੀ ਮਰੀਜ਼ ਨਾਲ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਮੁਹਾਲੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।
Advertisement

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਮੁਹਾਲੀ ਦਾ ਦੌਰਾ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਦੀ ਸਮੀਖਿਆ ਕੀਤੀ ਅਤੇ ਮੁਫ਼ਤ ਇਲਾਜ ਲੈ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ।

ਵਿਧਾਇਕ ਨੇ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੀ ਪੰਜਾਬ ਦੀ ਪਹਿਲੀ ਮਰੀਜ਼, ਸਨੀ ਐਨਕਲੇਵ ਦੀ ਰਹਿਣ ਵਾਲੀ ਨਿਰਮਲ ਕੌਰ (53) ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ 27 ਜਨਵਰੀ ਨੂੰ ਐਪੈਂਡਿਕਸ ਦੀ ਸਰਜਰੀ ਕੀਤੀ ਗਈ ਸੀ। ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਜੋ ਅੱਜ ਉਹ ਮੁੜ ਜਾਂਚ ਲਈ ਹਸਪਤਾਲ ਪਹੁੰਚੇ ਹੋਏ ਸਨ। ਮਰੀਜ਼ਾਂ ਨੇ ਦੱਸਿਆ ਕਿ ਉਹ ਆਧਾਰ ਕਾਰਡ ਤੇ ਵੋਟਰ ਕਾਰਡ ਨਾਲ ਓ ਪੀ ਡੀ ਕਾਊਂਟਰ ’ਤੇ ਪਹੁੰਚੇ ਅਤੇ ਉਨ੍ਹਾਂ ਦੀ ਤੁਰੰਤ ਤਰਜੀਹੀ ਆਧਾਰ ’ਤੇ ਯੋਜਨਾ ਲਈ ਰਜਿਸਟ੍ਰੇਸ਼ਨ ਕੀਤੀ ਗਈ, ਜਿਸ ਨਾਲ ਉਨ੍ਹਾਂ ਨੂੰ ਤੁਰੰਤ ਮੁਫ਼ਤ ਇਲਾਜ ਮਿਲਣਾ ਆਰੰਭ ਹੋ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 3500 ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਵਾਲੇ ਸਾਰੇ ਯੋਗ ਵਾਸੀਆਂ ਨੂੰ ਇਸ ਯੋਜਨਾ ਅਧੀਨ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਐਮਰਜੈਂਸੀ ਕੇਸਾਂ ਵਿੱਚ ਪਹਿਲਾਂ ਰਜਿਸਟ੍ਰੇਸ਼ਨ ਦੀ ਕੋਈ ਲੋੜ ਨਹੀਂ, ਸਗੋਂ ਸੰਬੰਧਤ ਹਸਪਤਾਲ ਵੱਲੋਂ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਕਾਰਜਕਾਰੀ ਡਾਇਰੈਕਟਰ ਪ੍ਰਿੰਸੀਪਲ ਡਾ. ਨਵਦੀਪ ਸੈਣੀ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਸਰਜਰੀ ਜਾਂ ਇੰਨਡੋਰ ਇਲਾਜ ਦੀ ਲੋੜ ਹੈ, ਉਨ੍ਹਾਂ ਸਭ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 78 ਮਰੀਜ਼ ਮੈਡੀਕਲ ਕਾਲਜ ਨਾਲ ਜੋੜੇ ਹੋਏ ਜ਼ਿਲ੍ਹਾ ਹਸਪਤਾਲ ਵਿੱਚ ਯੋਜਨਾ ਅਧੀਨ ਇਲਾਜ ਕਰਾ ਰਹੇ ਹਨ।

Advertisement

Advertisement
Advertisement
×