DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਇਕ ਦੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨਾਲ ਮੀਟਿੰਗ

ਚਾਰ ਸਾਲ ’ਚ ਕੀਤੇ ਕੰਮ ਗਿਣਾਏ, ਰਹਿੰਦੇ ਕੰਮ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ; ਨੁਮਾਇੰਦਿਆਂ ਨੇ ਮੰਗ ਪੱਤਰ ਦਿੱਤੇ

  • fb
  • twitter
  • whatsapp
  • whatsapp
featured-img featured-img
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਨੁਮਾਇੰਦੇ।
Advertisement

ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਦੀਆਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਇਕੱਤਰਤਾ ਬੁਲਾਈ। ਇਸ ਮੌਕੇ ਵੱਡੀ ਗਿਣਤੀ ਵਿਚ ਕੌਂਸਲਰ ਅਤੇ ਸਾਬਕਾ ਕੌਂਸਲਰ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਮੁਹਾਲੀ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਲੇਖਾ-ਜੋਖਾ ਪੇਸ਼ ਕੀਤਾ।

ਵਿਧਾਇਕ ਕੁਲਵੰਤ ਸਿੰਘ ਨੇ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਮੁਹਾਲੀ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਮੁਹਾਲੀ ਸ਼ਹਿਰ ਅਤੇ ਪਿੰਡਾਂ ਵਿਚ ਬਣ ਰਹੀਆਂ ਅਤੇ ਬਣਨ ਵਾਲੀਆਂ ਨਵੀਆਂ ਸੜਕਾਂ ਅਤੇ ਚੱਲ ਰਹੇ ਹੋਰ ਅਨੇਕਾਂ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ।

Advertisement

ਉਨ੍ਹਾਂ ਨੇ ਮੁੱਖ ਮੰਤਰੀ ਯਾਤਰਾ ਸਕੀਮ, ਸਿਹਤ ਬੀਮਾ ਯੋਜਨਾ, ਮਾਂਵਾਂ-ਧੀਆਂ ਸਤਿਕਾਰ ਯੋਜਨਾ, ਆਮ ਆਦਮੀ ਕਲੀਨਿਕ, ਖੇਡ ਸਟੇਡੀਅਮ ਅਤੇ ਹੋਰ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿਚ ਬਿਜਲੀ, ਪਾਣੀ ਸਪਲਾਈ ਅਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਖ ਸਮੱਸਿਆਵਾਂ ’ਤੇ ਵੀ ਚਰਚਾ ਹੋਈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਇਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ।

Advertisement

ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ ਅਤੇ ਮੁਹਾਲੀ ਨੂੰ ਆਧੁਨਿਕ ਤੇ ਸੁੰਦਰ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕਈਂ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਇਸ ਮੌਕੇ ਵਿਧਾਇਕ ਨੂੰ ਆਪੋ-ਆਪਣੇ ਖੇਤਰਾਂ ਨਾਲ ਸਬੰਧਿਤ ਮੰਗਾਂ ਤੇ ਮੁਸ਼ਕਿਲਾਂ ਦੇ ਹੱਲ ਲਈ ਮੰਗ ਪੱਤਰ ਵੀ ਦਿੱਤੇ ਗਏ। ਉਨ੍ਹਾਂ ਨੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ।

Advertisement
×