DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਦੀ ਮੋਗਾ ਰੈਲੀ ਲਈ ਲਾਮਬੰਦੀ

ਹਲਕਾ ਡੇਰਾਬੱਸੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ 14 ਫਰਵਰੀ ਨੂੰ ਮੋਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਆਪਣੇ ਘਰ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਵਰਕਰਾਂ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਮੋਗਾ...

  • fb
  • twitter
  • whatsapp
  • whatsapp
featured-img featured-img
ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ। -ਫੋਟੋ: ਰੂਬਲ
Advertisement

ਹਲਕਾ ਡੇਰਾਬੱਸੀ ਵਿੱਚ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ 14 ਫਰਵਰੀ ਨੂੰ ਮੋਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਆਪਣੇ ਘਰ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਵਰਕਰਾਂ ਨੂੰ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿੱਚ ਇਤਿਹਾਸਕ ਸਾਬਤ ਹੋਵੇਗੀ। ਉਨ੍ਹਾਂ ਸਮੂਹ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇ। ਮੀਟਿੰਗ ਦੌਰਾਨ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਪੰਜਾਬ ਲਈ ਉਲੀਕੀ ਗਈ ਵਿਉਂਤਬੰਦੀ ਬਾਰੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਕੋਲ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਠੋਸ ਯੋਜਨਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਰੈਲੀ ਦੀ ਤਿਆਰੀ ਲਈ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ।

Advertisement
Advertisement
×