ਝੰਡਾ ਮਾਰਚ ਲਈ ਲਾਮਬੰਦੀ
ਪੱਤਰ ਪ੍ਰੇਰਕ ਮੋਰਿੰਡਾ, 2 ਜੁਲਾਈ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 10 ਜੂਨ ਤੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਜਾਰੀ ਰਖਦਿਆਂ ਸੰਗਰੂਰ ਵਿੱਚ 4 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਸਬੰਧੀ ਤਿਆਰੀਆਂ ਲਈ...
Advertisement
ਪੱਤਰ ਪ੍ਰੇਰਕ
ਮੋਰਿੰਡਾ, 2 ਜੁਲਾਈ
Advertisement
ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 10 ਜੂਨ ਤੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਜਾਰੀ ਰਖਦਿਆਂ ਸੰਗਰੂਰ ਵਿੱਚ 4 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਸਬੰਧੀ ਤਿਆਰੀਆਂ ਲਈ ਪੂਰੇ ਪੰਜਾਬ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਅਤੇ ਪ੍ਰੈੱਸ ਸਕੱਤਰ ਨਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਵੱਲੋਂ 10 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ। ਹੜਤਾਲ ਦੇ 22 ਦਿਨ ਬਾਅਦ ਵੀ ਸਰਕਾਰ ਵੱਲੋਂ ਸੀਵਰੇਜ ਕਾਮਿਆਂ ਦੀਆਂ ਮੰਗਾਂ ਬਾਰੇ ਕੋਈ ਸੁਣਵਾਈ ਨਹੀਂ ਕੀਤੀ ਗਈ।
Advertisement
×