ਸੂਬਾ ਪੱਧਰੀ ਰੈਲੀ ਲਈ ਲਾਮਬੰਦੀ
ਪੰਜਾਬ ਸਮਾਲ ਇੰਡਸਟਰੀਜ਼ ਤੇ ਐਕਸਪੋਰਟ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀ ਜਥੇਬੰਦੀ ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਵੱਲੋਂ ਉਦਯੋਗ ਮੰਤਰੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 2 ਦਸੰਬਰ ਨੂੰ ਉਦਯੋਗ ਭਵਨ ਚੰਡੀਗੜ੍ਹ ਵਿੱਚ ਕੀਤੀ ਜਾ ਰਹੀ ਸੂਬਾ...
Advertisement
ਪੰਜਾਬ ਸਮਾਲ ਇੰਡਸਟਰੀਜ਼ ਤੇ ਐਕਸਪੋਰਟ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀ ਜਥੇਬੰਦੀ ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਵੱਲੋਂ ਉਦਯੋਗ ਮੰਤਰੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 2 ਦਸੰਬਰ ਨੂੰ ਉਦਯੋਗ ਭਵਨ ਚੰਡੀਗੜ੍ਹ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਲਈ ਪੰਜਾਬ ਦੇ ਵੱਖ-ਵੱਖ ਫੋਕਲ ਪੁਆਇੰਟਾਂ ਵਿੱਚ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਪ੍ਰਧਾਨ ਦੀਪਾ ਰਾਮ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਹੁਸ਼ਿਆਰਪੁਰ, ਆਈ ਐੱਫ ਪੀ ਟਾਂਡਾ, ਆਈ ਜੀ ਸੀ ਪਠਾਨਕੋਟ, ਆਈ ਐੱਫ ਪੀ ਬਟਾਲਾ, ਆਈ ਐੱਫ ਪੀ ਅੰਮ੍ਰਿਤਸਰ, ਆਈ ਐੱਫ ਪੀ ਗੋਇੰਦਵਾਲ ਸਾਹਿਬ, ਸਬ ਡਵੀਜ਼ਨ ਜਲੰਧਰ ਅਤੇ ਆਈ ਐੱਫ ਪੀ ਨਵਾਂ ਸ਼ਹਿਰ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਲਾਮਬੰਦ ਕੀਤਾ ਗਿਆ।
Advertisement
Advertisement
