DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Mock Drill: ਹਿਆਤ ਹੋਟਲ ’ਚ ਬੰਬ ਦੀ ਸੂਚਨਾ ਮੌਕ ਡਰਿੱਲ ਨਿਕਲੀ

ਚੰਡੀਗੜ੍ਹ ਪੁਲੀਸ ਨੇ ਆਜ਼ਾਦੀ ਦਿਹਾੜਾ ਨਜ਼ਦੀਕ ਆਉਣ ਕਰ ਕੇ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਹੈ। ਇਸ ਦੇ ਚਲਦਿਆਂ ਪੁਲੀਸ ਸ਼ਹਿਰ ਵਿੱਚ 24 ਘੰਟੇ ਚੌਕਸੀ ਵਰਤ ਰਹੀ ਹੈ ਤਾਂ ਕਿ ਕੋਈ ਵੀ ਅਣਸੁਖਾਵੀ ਘਟਨਾ ਵਾਪਰਨ ਤੋਂ ਰੋਕੀ ਜਾ ਸਕੇ। ਪੁਲੀਸ ਦੀ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮ ਹੋਟਲ ਹਿਆਤ ਵਿੱਚ ਜਾਂਚ ਕਰਦੇ ਹੋਏ।
Advertisement

ਚੰਡੀਗੜ੍ਹ ਪੁਲੀਸ ਨੇ ਆਜ਼ਾਦੀ ਦਿਹਾੜਾ ਨਜ਼ਦੀਕ ਆਉਣ ਕਰ ਕੇ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਹੈ। ਇਸ ਦੇ ਚਲਦਿਆਂ ਪੁਲੀਸ ਸ਼ਹਿਰ ਵਿੱਚ 24 ਘੰਟੇ ਚੌਕਸੀ ਵਰਤ ਰਹੀ ਹੈ ਤਾਂ ਕਿ ਕੋਈ ਵੀ ਅਣਸੁਖਾਵੀ ਘਟਨਾ ਵਾਪਰਨ ਤੋਂ ਰੋਕੀ ਜਾ ਸਕੇ। ਪੁਲੀਸ ਦੀ ਚੌਕਸੀ ਦੇ ਬਾਵਜੂਦ ਅੱਜ ਇੰਡਸਟਰੀਅਲ ਏਰੀਆ ਫੇਜ਼ 1 ਸਥਿਤ ਹੋਟਲ ਹਿਆਤ ਵਿੱਚ ਬੰਬ ਮਿਲਣ ਦੀ ਸੂਚਨਾ ਪ੍ਰਾਪਤ ਹੋਈ। ਬੰਬ ਦੀ ਸੂਚਨਾ ਪ੍ਰਾਪਤ ਹੁੰਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਚੰਡੀਗੜ੍ਹ ਪੁਲੀਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਬੰਬ ਨਕਾਰਾ ਕਰਨ ਵਾਲਾ ਦਸਤਾ ਅਤੇ ਡਾਗ ਸਕੁਆਇਡ ਸਣੇ ਵੱਖ-ਵੱਖ ਐਮਰਜੈਂਸੀ ਸੇਵਾਵਾਂ ਦੀਆਂ ਟੀਮਾਂ ਸਣੇ ਹੋਟਲ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ ਪੁਲੀਸ ਦੀ ਇਹ ਕਾਰਵਾਈ ‘ਮੌਕ ਡਰਿੱਲ’ ਨਿਕਲੀ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਚੌਕਸੀ ਵਰਤ ਰਹੀ ਹੈ। ਇਸੇ ਦੇ ਚੱਲਦਿਆਂ ਪੁਲੀਸ ਨੇ ਕੰਟਰੋਲ ਰੂਮ ਵਿੱਚ ਇੰਡਸਟਰੀਅਲ ਏਰੀਆ ਫੇਜ਼ 1 ਸਥਿਤ ਹੋਟਲ ਹਿਆਤ ਵਿੱਚ ਬੰਬ ਹੋਣ ਦੀ ਸੂਚਨਾ ਦਿੱਤੀ। ਬੰਬ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਹੋਟਲ ਨੂੰ ਖਾਲੀ ਕਰਵਾ ਕੇ ਚਾਰੇ ਪਾਸਿਓਂ ਘੇਰ ਲਿਆ। ਇਸ ਮੌਕੇ ਬੰਬ ਨਕਾਰਾ ਕਰਨ ਵਾਲੇ ਦਸਤੇ ਅਤੇ ਡਾਗ ਸਕੁਆਇਡ ਟੀਮ ਨੇ ਬਾਰੀਕੀ ਨਾਲ ਜਾਂਚ ਕੀਤੀ। ਪੁਲੀਸ ਨੇ ਚੈਕਿੰਗ ਦੌਰਾਨ ਇੱਕ ਨਕਲੀ ਬੰਬ ਬਰਾਮਦ ਕੀਤਾ, ਜਿਸ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ। ਇਸ ਬੰਬ ਨੂੰ ਪੁਲੀਸ ਨੇ ਸੈਕਟਰ 26 ਵਿੱਚ ਸਥਿਤ ਪੁਲੀਸ ਲਾਈਨ ਵਿੱਚ ਨਸ਼ਟ ਕੀਤਾ। ਇਸ ਮੌਕੇ ਸਿਵਲ ਡਿਫੈਂਸ, ਮੋਬਾਈਲ ਫੋਰੈਂਸਿਕ, ਫਾਇਰ ਬ੍ਰਿਗੇਡ, ਸੈਕਟਰ 16 ਹਸਪਤਾਲ ਦੀ ਐਂਬੂਲੈਂਸ ਅਤੇ ਟਰੈਫਿਕ ਵਿੰਗ ਸਣੇ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਮੌਜੂਦ ਰਹੇ।

Advertisement

ਚੰਡੀਗੜ੍ਹ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਪੁਲੀਸ ਵੱਲੋਂ ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸਮੇਂ-ਸਮੇਂ ’ਤੇ ਅਜਿਹੀ ਮੌਕ ਡਰਿੱਲ ਕੀਤੀ ਜਾਂਦੀ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲੀਸ ਵੱਲੋਂ ਸ਼ਹਿਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ 24 ਘੰਟੇ ਸ਼ਹਿਰ ਵਿੱਚ ਹਰ ਥਾਂ ’ਤੇ ਚੌਕਸੀ ਰੱਖੀ ਜਾ ਰਹੀ ਹੈ। ਸ਼ਹਿਰ ਵਿੱਚ ਚੌਕਸੀ ਰੱਖਣ ਲਈ ਪੀ ਸੀ ਆਰ ਗੱਡੀਆਂ ਵੀ ਸਾਰੇ ਸੈਕਟਰਾਂ ਵਿੱਚ ਗਸ਼ਤ ਕਰ ਰਹੀਆਂ ਹਨ। ਪੁਲੀਸ ਅਧਿਕਾਰੀ ਨੇ ਲੋਕਾਂ ਨੂੰ ਕਿਸੇ ਵੀ ਅਣਜਾਣ ਵਿਅਕਤੀ ਜਾਂ ਵਸਤੂ ਦਿਖਾਈ ਦੇਣ ’ਤੇ ਤੁਰੰਤ ਪੁਲੀਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ।

Advertisement

Advertisement
×