ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੌਕ ਡਰਿੱਲ

ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲੀਸ ਮੁਸਤੈਦ
Advertisement

ਚੰਡੀਗੜ੍ਹ ਪੁਲੀਸ ਆਜ਼ਾਦੀ ਦਿਹਾੜੇ ਦੀ ਆਮਦ ਨੂੰ ਲੈ ਕੇ ਸ਼ਹਿਰ ਵਿੱਚ ਪੂਰੀ ਤਰ੍ਹਾਂ ਚੌਕਸੀ ਰੱਖ ਰਹੀ ਹੈ। ਇਸ ਦੇ ਬਾਵਜੂਦ ਸੈਕਟਰ-10 ਵਿਖੇ ਸਥਿਤ ਹੋਟਲ ਮਾਊਂਟ ਵਿਊ ਵਿੱਚ ਬੰਬ ਮਿਲਣ ਦੀ ਸੂਚਨਾ ਪ੍ਰਾਪਤ ਹੋਈ। ਇਹ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਬੰਬ ਸੁਕਾਇਡ ਤੇ ਡਾਗ ਸੁਕਾਇਡ ਦੇ ਨਾਲ ਸੈਕਟਰ-10 ਵਿਖੇ ਹੋਟਲ ਮਾਊਂਟ ਵਿਊ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਦੀ ਇਹ ਕਾਰਵਾਈ ‘ਮੌਕ ਡਰਿੱਲ’ ਨਿਕਲੀ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੁਸਤੈਦ ਹੋਈ ਪਈ ਹੈ। ਇਸੇ ਦੇ ਚਲਦਿਆਂ ਪੁਲੀਸ ਨੇ ਕੰਟਰੋਲ ਰੂਮ ਵਿੱਚ ਫੋਨ ਰਾਹੀਂ ਹੋਟਲ ਮਾਊਂਟ ਵਿਊ ਵਿੱਚ ਬੰਬ ਹੋਣ ਦੀ ਸੂਚਨਾ ਦਿੱਤੀ।

ਚੰਡੀਗੜ੍ਹ ਪੁਲੀਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਸੂਚਨਾ ਮਿਲਦੇ ਹੀ ਸੈਕਟਰ-10 ਵਿਖੇ ਹੋਟਲ ਮਾਊਂਟ ਵਿਊ ਵਿੱਚ ਮੋਰਚਾ ਸਾਂਭ ਲਿਆ। ਪੁਲੀਸ ਨੇ ਹੋਟਲ ਮਾਉਂਟ ਵਿਊ ਨੂੰ ਖਾਲ੍ਹੀ ਕਰਵਾ ਕੇ ਚਾਰੋ ਪਾਸਿਓਂ ਘੇਰ ਲਿਆ। ਇਸ ਮੌਕੇ ਬੰਬ ਸੁਕਾਇਡ ਤੇ ਡਾਗ ਸੁਕਾਇਡ ਦੀ ਟੀਮ ਨੇ ਚੱਪੇ-ਚੱਪੇ ਦੀ ਜਾਂਚ ਕੀਤੀ। ਪੁਲੀਸ ਨੇ ਚੈਕਿੰਗ ਦੌਰਾਨ ਇਕ ਨਕਲੀ ਬੰਬ ਬਰਾਮਦ ਕੀਤਾ, ਜਿਸ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ। ਇਸ ਬੰਬ ਨੂੰ ਪੁਲੀਸ ਨੇ ਸੈਕਟਰ-26 ਵਿਖੇ ਸਥਿਤ ਪੁਲੀਸ ਲਾਈਨ ਵਿਖੇ ਨਸ਼ਟ ਕੀਤਾ। ਚੰਡੀਗੜ੍ਹ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਪੁਲੀਸ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ 24 ਘੰਟੇ ਸ਼ਹਿਰ ਵਿੱਚ ਹਰ ਥਾਂ ’ਤੇ ਚੌਕਸੀ ਰੱਖੀ ਜਾ ਰਹੀ ਹੈ। ਪੀਸੀਆਰ ਗੱਡੀਆਂ ਸਾਰੇ ਸੈਕਟਰਾਂ ਵਿੱਚ ਗਸ਼ਤ ਕਰ ਰਹੀਆਂ ਹਨ।

Advertisement

Advertisement