ਮੋਦੀ ਵੱਲੋਂ ਮੁਹਾਲੀ ਰੇਲਵੇ ਸਟੇਸ਼ਨ ਦੀ ਅਪਗਰੇਡੇਸ਼ਨ ਦਾ ਵਰਚੁਅਲੀ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁਹਾਲੀ ਦੇ ਰੇਲਵੇ ਸਟੇਸ਼ਨ ਦੀ ਅਪਗਰੇਡੇਸ਼ਨ ਦਾ ਜਲੰਧਰ ਤੋਂ ਵਰਚੁਅਲੀ ਉਦਘਾਟਨ ਕੀਤਾ। ਐੱਸ ਪੀ (ਸ਼ਹਿਰੀ) ਦੀ ਅਗਵਾਈ ਹੇਠ ਪੁਲੀਸ ਮੌਜੂਦ ਸੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਐੱਸ ਐੱਮ ਐੱਸ ਸੰਧੂ, ਰਣਜੀਤ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁਹਾਲੀ ਦੇ ਰੇਲਵੇ ਸਟੇਸ਼ਨ ਦੀ ਅਪਗਰੇਡੇਸ਼ਨ ਦਾ ਜਲੰਧਰ ਤੋਂ ਵਰਚੁਅਲੀ ਉਦਘਾਟਨ ਕੀਤਾ। ਐੱਸ ਪੀ (ਸ਼ਹਿਰੀ) ਦੀ ਅਗਵਾਈ ਹੇਠ ਪੁਲੀਸ ਮੌਜੂਦ ਸੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਐੱਸ ਐੱਮ ਐੱਸ ਸੰਧੂ, ਰਣਜੀਤ ਸਿੰਘ ਗਿੱਲ, ਗੁਰਦਰਸ਼ਨ ਸਿੰਘ ਸੈਣੀ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਆਦਿ ਹਾਜ਼ਰ ਸਨ। ਡੇਢ ਘੰਟਾ ਚੱਲੇ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।
ਮੁਹਾਲੀ ਦੇ ਰੇਲਵੇ ਸਟੇਸ਼ਨ ਉੱਤੇ ਬਾਰਾਂ ਕਰੋੜ ਤੋਂ ਵੱਧ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮ ਕੀਤੇ ਗਏ ਹਨ, ਜਿਨ੍ਹਾਂ ਵਿਚ ਪਲੇਟਫ਼ਾਰਮਾਂ ਦੇ ਵਿਸਥਾਰ ਤੋਂ ਇਲਾਵਾ ਪਲੇਟਫ਼ਾਰਮਾਂ ਵਿਚਾਲੇ ਪੁਲ ਦੀ ਉਸਾਰੀ ਵੀ ਸ਼ਾਮਲ ਹੈ।
ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦਾ ਵਰਚੁਆਲ ਉਦਘਾਟਨ
ਸ੍ਰੀ ਅਨੰਦਪੁਰ ਸਾਹਿਬ (ਬੀ ਐੱਸ ਚਾਨਾ): ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਨਵੇਂ ਰੂਪ ਵਿੱਚ ਤਿਆਰ ਕੀਤੇ ਗਏ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਲੰਧਰ ਤੋਂ ਵਰਚੁਅਲ ਢੰਗ ਨਾਲ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦੇ ਨਵੀਨੀਕਰਨ ’ਤੇ ਕਰੀਬ 22 ਕਰੋੜ 20 ਲੱਖ ਰੁਪਏ ਖਰਚ ਕੀਤੇ ਗਏ ਹਨ। ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਟੇਸ਼ਨ ਹੁਣ ਆਨੰਦਪੁਰ ਸਾਹਿਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ। ਇਸ ਪ੍ਰਾਜੈਕਟ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਿਖੇ ਆਉਣ ਵਾਲੇ ਦੇਸ਼-ਵਿਦੇਸ਼ ਦੇ ਲੱਖਾਂ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

