DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Moga Sarpanch Murder Case: 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, 2 ਗ੍ਰਿਫ਼ਤਾਰ

ਪੁਲੀਸ ਦੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਚੁੱਕਿਆ ਧਰਨਾ

  • fb
  • twitter
  • whatsapp
  • whatsapp
featured-img featured-img
ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ। ਫੋਟੋ: facebook
Advertisement

Moga Sarpanch Murder Case: ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਸਰਪੰਚ ਹਰਪਿੰਦਰ ਸਿੰਘ ‘ਹੈਪੀ’ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਪੁਲੀਸ ਨੇ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਸ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਪੀੜਤ ਪਰਿਵਾਰ ਨੇ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦਿੱਤਾ।

ਦੱਸਣਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਹਮਲਾਵਰਾਂ ਨੇ ਸਰਪੰਚ ’ਤੇ ਤਾਬੜਤੋੜ ਫਾਇਰਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੂੰ 6 ਤੋਂ 7 ਗੋਲੀਆਂ ਲੱਗੀਆਂ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

Advertisement

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਆਪਸੀ ਰੰਜਿਸ਼ ਦਾ ਨਤੀਜਾ ਹੈ। ਹੈਪੀ ਨੂੰ ਪਿਛਲੇ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਕਾਰਨ ਉਹ ਆਮ ਤੌਰ ’ਤੇ ਬੁਲੇਟਪਰੂਫ਼ ਗੱਡੀ ਦੀ ਵਰਤੋਂ ਕਰਦੇ ਸਨ। ਪਰ ਘਟਨਾ ਵਾਲੇ ਦਿਨ ਉਹ ਆਪਣੀ ਮਹਿੰਦਰਾ ਥਾਰ ਗੱਡੀ ਵਿੱਚ ਸਵਾਰ ਸਨ, ਜਿਸਦਾ ਫਾਇਦਾ ਉਠਾਉਂਦਿਆਂ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਬਾਘਾਪੁਰਾਣਾ ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਸੋਮਵਾਰ ਤੱਕ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

Advertisement

Advertisement
×