ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਸਤੰਬਰ
ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਵਿੱਚ ਸ਼ਾਮਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਐੱਸਪੀ (ਦਿਹਾਤੀ) ਨਵਨੀਤ ਸਿੰਘ ਵਿਰਕ, ਐੱਸਪੀ (ਡੀ) ਅਮਨਦੀਪ ਸਿੰਘ ਬਰਾੜ, ਡੀਐੱਸਪੀ ਖਰੜ ਸ੍ਰੀਮਤੀ ਰੁਪਿੰਦਰਦੀਪ ਕੌਰ ਸੋਹੀ, ਡੀਐੱਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਅਤੇ ਬਲੌਂਗੀ ਥਾਣਾ ਦੇ ਐੱਸਐੱਚਓ ਪੈਰੀਵਿੰਕਲ ਗਰੇਵਾਲ ਦੀ ਅਗਵਾਈ ਵਾਲੀ ਟੀਮ ਵੱਲੋਂ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਮੁਲਜ਼ਮਾ ਦੀ ਪਛਾਣ ਸਿਮਰਨਜੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਜਸਮੀਤ ਸਿੰਘ ਵਜੋਂ ਕੀਤੀ ਗਈ ਹੈ। ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਵੱਲੋਂ ਬਲੌਗੀ ਪੁੱਲ ‘ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸਪਾਈਸ ਲਾਈਟਾਂ ਮੁਹਾਲੀ ਤੋਂ ਆਉਂਦੀ ਗੱਡਡੀ ਨੰਬਰ ਪੀਬੀ-10 ਐੱਫਈ-3572 ਨੂੰ ਰੋਕਿਆ ਤਾਂ ਗੱਡੀ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਕਾਬੂ ਕਰਕੇ ਜਦੋਂ ਜਾਂਚ ਕੀਤੀ ਗਈ ਤਾਂ 2 ਦੇਸੀ ਪਿਸਤੌਲ .32 ਬੋਰ ਤੇ8 ਕਾਰਤੂਸ ਬਰਾਮਦ ਹੋਏ।ਇਨ੍ਹਾਂ ਤੋਂ ਕੀਤੀ ਪੁੱਛ ਪੜਤਾਲ ’ਤੇ ਭੁਪਿੰਦਰ ਸਿੰਘ, ਗੁਲਜਾਰ ਖਾਨ ਅਤੇ ਲਖਨਦੀਪ ਸਿੰਘ ਨੂੰ ਗਿ੍ਫਤਾਰ ਕੀਤਾ ਗਿਆ। ਇਨ੍ਹਾਂ ਪਾਸੋਂ 2 ਦੇਸੀ ਪਿਸਤੌਲਤੇ 6 ਕਾਰਤੂਸ ਬਰਾਮਦ ਹੋਏ ਹਨ।