ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 13 ਜੁਲਾਈ
ਇੱਥੋਂ ਦੇ ਪਿੰਡ ਸ਼ਾਹੀਮਾਜਰਾ ਵਿੱਚ ਸੋਮਵਾਰ ਨੂੰ ਦੇਰ ਸ਼ਾਮ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (30) ਵਾਸੀ ਰੂਪਨਗਰ ਵਜੋਂ ਹੋਈ ਹੈ। ਉਹ ਉੱਥੇ ਪੀਜੀ ਵਿੱਚ ਰਹਿੰਦਾ ਸੀ ਅਤੇ ਫੇਜ਼-9 ਸਥਿਤ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ। ਫੇਜ਼-1 ਥਾਣਾ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਭਲਕੇ ਮੰਗਲਵਾਰ ਨੂੰ ਪੋਸਟ ਮਾਰਟਮ ਕੀਤਾ ਜਾਵੇਗਾ। ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਮਾਪਿਆਂ ਨੂੰ ਇਤਲਾਹ ਭੇਜ ਦਿੱਤੀ ਹੈ। ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲੀਸ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਰਹੀ ਹੈੋ