ਨਗਰ ਕੀਰਤਨ ਦੇ ਸਵਾਗਤ ਲਈ ਮੁਹਾਲੀ ਪ੍ਰਸ਼ਾਸਨ ਪੱਬਾਂ ਭਾਰ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਉਲੀਕੇ ਸਮਾਗਮਾਂ ਦੀ ਲੜੀ ਵਿੱਚ ਮੁਹਾਲੀ ਵਿੱਚ 21 ਨਵੰਬਰ ਨੂੰ ਪੁੱਜਣ ਵਾਲੇ ਨਗਰ ਕੀਰਤਨ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ ਅੱਜ ਮੁਹਾਲੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ...
Advertisement
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਉਲੀਕੇ ਸਮਾਗਮਾਂ ਦੀ ਲੜੀ ਵਿੱਚ ਮੁਹਾਲੀ ਵਿੱਚ 21 ਨਵੰਬਰ ਨੂੰ ਪੁੱਜਣ ਵਾਲੇ ਨਗਰ ਕੀਰਤਨ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ ਅੱਜ ਮੁਹਾਲੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ 20 ਨਵੰਬਰ ਨੂੰ ਚੱਲ ਕੇ 21 ਨਵੰਬਰ ਨੂੰ ਮੁਹਾਲੀ ਵਿਖੇ ਰਾਤਰੀ ਪੜਾਅ ਲਈ ਪੁੱਜ ਰਹੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਯਾਤਰਾ 21 ਨਵੰਬਰ ਨੂੰ ਗੁਰਦੁਆਰਾ ਅਕਾਲਗੜ੍ਹ ਬਨੂੜ ਵਿਖੇ ਪੁੱਜੇਗੀ ਅਤੇ ਸ਼ਾਮ ਨੂੰ ਮੁਹਾਲੀ ਪੁੱਜੇਗੀ ਅਤੇ ਰਾਤ ਦਾ ਠਹਿਰਾਅ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਹੋਵੇਗਾ ਅਤੇ ਫਿਰ ਇਹ ਯਾਤਰਾ ਗੁਰਦੁਆਰਾ ਕਰਤਾਰਸਰ ਸਾਹਿਬ ਪਡਿਆਲਾ ਕੁਰਾਲੀ ਪਹੁੰਚੇਗੀ।
Advertisement
Advertisement
