ਮੁਹਾਲੀ ਹਮਲਾ: ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਹੈੱਡਕੁਆਰਟਰ ’ਤੇ ਹਮਲੇ ਦਾ ਮਾਸਟਰ ਮਾਈਂਡ ਗ੍ਰਿਫ਼ਤਾਰ : The Tribune India

ਮੁਹਾਲੀ ਹਮਲਾ: ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਹੈੱਡਕੁਆਰਟਰ ’ਤੇ ਹਮਲੇ ਦਾ ਮਾਸਟਰ ਮਾਈਂਡ ਗ੍ਰਿਫ਼ਤਾਰ

ਮੁਹਾਲੀ ਹਮਲਾ: ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਹੈੱਡਕੁਆਰਟਰ ’ਤੇ ਹਮਲੇ ਦਾ ਮਾਸਟਰ ਮਾਈਂਡ ਗ੍ਰਿਫ਼ਤਾਰ

ਏਜੰਸੀ/ਦਰਸ਼ਨ ਸਿੰਘ ਸੋਢੀ

ਨਵੀਂ ਦਿੱਲੀ/ਮੁਹਾਲੀ, 7 ਅਕਤੂਬਰ                                          

ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੁਹਾਲੀ ਵਿੱਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਆਰਪੀਜੀ ਹਮਲੇ ਵਿੱਚ ਲੋੜੀਂਦੇ ਮੁਲਜ਼ਮ ਸਮੇਤ ਦੋ ਸ਼ੱਕੀ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਦੂਜੇ ਮੁਲਜ਼ਮ ਨੂੰ ਹਰਿਆਣਾ ਤੋਂ 4 ਅਗਸਤ ਨੂੰ ਧਮਾਕਾਖੇਜ਼ ਸਮੱਗਰੀ ਬਰਾਮਦਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ। 9 ਮਈ ਹਮਲੇ ਦਾ ਮੁਲਜ਼ਮ ਯੂਪੀ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਇਸ ਹਮਲੇ ਦਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ। ਮੁਲਜ਼ਮ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ’ਤੇ ਅਤਿਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਵੀ ਮੀਡੀਆ ਤੋਂ ਇਹ ਜਾਣਕਾਰੀ ਮਿਲੀ ਹੈ। ਪੰਜਾਬ ਪੁਲੀਸ ਪਹਿਲਾਂ ਹੀ ਇਹ ਮੰਨ ਚੁੱਕੀ ਹੈ ਕਿ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਉੱਤੇ ਹੋਏ ਧਮਾਕੇ ਨੂੰ ਬੱਬਰ ਖ਼ਾਲਸਾ ਅਤੇ ਗੈਂਗਸਟਰਾਂ ਦੇ ਗੱਠਜੋੜ ਨੇ ਅੰਜਾਮ ਦਿੱਤਾ ਸੀ। ਇਸ ਘਟਨਾ ਪਿੱਛੇ ਪਾਕਿਸਤਾਨ ਦੀ ਆਈਐੱਆਈ ਦਾ ਵੀ ਪੂਰਾ ਹੱਥ ਹੈ। ਹੁਣ ਤੱਕ ਇਸ ਮਾਮਲੇ ਵਿੱਚ ਬਲਜਿੰਦਰ ਸਿੰਘ ਰੈਂਬੋ ਵਾਸੀ ਪੱਟੀ (ਤਰਨਤਾਰਨ), ਜਗਦੀਪ ਸਿੰਘ ਕੰਗ, ਕੰਵਰਜੀਤ ਸਿੰਘ ਉਰਫ਼ ਕੰਵਲ ਬਾਠ ਵਾਸੀ ਗੁੰਮਟਾਲਾ (ਅੰਮ੍ਰਿਤਸਰ), ਬਲਜੀਤ ਕੌਰ ਉਰਫ਼ ਸੁਖੀ ਵਾਸੀ ਕੋਟ ਖਾਲਸਾ (ਅੰਮ੍ਰਿਤਸਰ), ਅਨੰਤਦੀਪ ਸੋਨੂ ਵਾਸੀ ਅੰਮ੍ਰਿਤਸਰ, ਨਿਸ਼ਾਨ ਸਿੰਘ ਅਤੇ ਉਸ ਦਾ ਸਾਲਾ ਸੋਨੂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਨੂੰ ਹੱਲ ਕਰਨ ਵਿੱਚ ਨਿਸ਼ਾਨ ਸਿੰਘ ਪੁਲੀਸ ਦਾ ਸੂਤਰਧਾਰ ਬਣਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਕੈਨੇਡਾ ਰਹਿੰਦੇ ਲਖਬੀਰ ਸਿੰਘ ਲੰਡਾ ਅਤੇ ਪਾਕਿਸਤਾਨ ਵਿੱਚ ਰਹਿ ਰਹੇ ਗੈਂਗਸਟਰ ਤੋਂ ਅਤਿਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਨੇ ਰਚੀ ਸੀ। ਹਮਲੇ ਤੋਂ ਕੁੱਝ ਦਿਨ ਪਹਿਲਾਂ ਨਿਸ਼ਾਨ ਸਿੰਘ ਨੂੰ ਤਰਨ ਤਾਰਨ ਵਿੱਚ ਦੋ ਤਿੰਨ ਅਣਪਛਾਤੇ ਵਿਅਕਤੀਆਂ ਨੇ ਧਮਾਕਾਖ਼ੇਜ਼ ਸਮੱਗਰੀ ਮੁਹੱਈਆ ਕਰਵਾਈ ਸੀ। ਉਸ ਨੇ ਚੜ੍ਹਤ ਸਿੰਘ, ਬਲਜੀਤ ਕੌਰ ਅਤੇ ਕੰਵਰ ਬਾਠ ਸਮੇਤ ਬਾਕੀ ਮੁਲਜ਼ਮਾਂ ਨੂੰ ਆਪਣੇ ਘਰ ਵਿੱਚ ਪਨਾਹ ਦਿੱਤੀ ਸੀ ਅਤੇ ਬਾਅਦ ਵਿੱਚ ਹੋਣ ਟਿਕਾਣਿਆਂ ’ਤੇ ਠਹਿਰਾਇਆ ਗਿਆ ਸੀ। ਉਹ 7 ਮਈ ਤੱਕ ਅੰਮ੍ਰਿਤਸਰ ਅਤੇ ਤਰਨ ਤਾਰਨ ਇਲਾਕੇ ਵਿੱਚ ਰਹਿੰਦੇ ਰਹੇ ਅਤੇ ਇਸ ਮਗਰੋਂ ਦੋ ਮੁਲਜ਼ਮ ਮੁਹਾਲੀ ਦੇ ਸੈਕਟਰ-85 ਸਥਿਤ ਵੈਵ ਹਾਈਟਸ ਸੁਸਾਇਟੀ ਵਿੱਚ ਰਹਿੰਦੇ ਜਗਦੀਪ ਕੰਗ ਕੋਲ ਆ ਕੇ ਠਹਿਰੇ ਸੀ ਅਤੇ ਕੰਗ ਅਤੇ ਚੜ੍ਹਤ ਸਿੰਘ ਨੇ ਦੋ ਦਿਨ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਦੀ ਰੇਕੀ ਕੀਤੀ ਸੀ ਅਤੇ 9 ਮਈ ਦੀ ਰਾਤ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All