ਮੁਹਾਲੀ: ਪਿੰਡ ਕੁਰੜਾ ’ਚ 21 ਵਿਦਿਆਰਥਣਾਂ ਨੂੰ ਸਾਈਕਲ ਵੰਡੇ : The Tribune India

ਮੁਹਾਲੀ: ਪਿੰਡ ਕੁਰੜਾ ’ਚ 21 ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਮੁਹਾਲੀ: ਪਿੰਡ ਕੁਰੜਾ ’ਚ 21 ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਦਰਸ਼ਨ ਸਿੰਘ ਸੋਢੀ

ਮੁਹਾਲੀ, 5 ਅਕਤੂਬਰ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਯੂਥ ਆਗੂ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਅੱਜ ਇਥੋਂ ਦੇ ਨਜ਼ਦੀਕੀ ਪਿੰਡ ਕੁਰੜਾ ਵਿੱਚ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਵੰਡੇ। ਪਿੰਡ ਦੇ ਉੱਦਮੀ ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ 21 ਲੜਕੀਆਂ ਨੂੰ ਸਾਈਕਲ ਦਿੱਤੇ ਗਏ ਅਤੇ ਆਉਣ ਵਾਲੇ ਦਿਨਾਂ ਵਿੱਚ ਪੈੱਨ-ਕਾਪੀਆਂ ਅਤੇ ਹੋਰ ਸਟੇਸ਼ਨਰੀ ਵੀ ਦਿੱਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸਰਬਜੀਤ ਸਿੰਘ ਸਮਾਣਾ ਨੇ ‘ਆਪ’ ਵਾਲੰਟੀਅਰ ਗੁਰਪ੍ਰੀਤ ਸਿੰਘ ਕੁਰੜਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰ ਨੌਜਵਾਨਾਂ ਨੂੰ ਉਸ ਤੋਂ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਲੜਕੀਆਂ ਨੂੰ ਕਈ ਕਿੱਲੋਮੀਟਰ ਪੈਦਲ ਸਕੂਲ ਜਾਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਸਕੂਲ ਜਾਣ ਲਈ ਕੋਈ ਮੁਸ਼ਕਲ ਨਹੀਂ ਆਵੇਗੀ। ਇਸ ਮੌਕੇ ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਨੇ ਕਿਹਾ ਕਿ ਹਰੇਕ ਪਿੰਡ ਅਜਿਹੇ ਉਪਰਾਲੇ ਹੋਣੇ ਚਾਹੀਦੇ ਹਨ। ਸਮਾਜ ਸੇਵੀ ਹਰਮੇਸ਼ ਸਿੰਘ ਕੁੰਭੜਾ ਨੇ ਦੱਸਿਆ ਕਿ ਚੋਣਾਂ ਸਮੇਂ ਗਰੀਬ ਪਰਿਵਾਰਾਂ ਨੇ ਇਹ ਮੰਗ ਰੱਖੀ ਸੀ ਕਿ ਸਕੂਲ ਦੂਰ ਹੋਣ ਕਾਰਨ ਲੜਕੀਆਂ ਨੂੰ ਆਉਣ-ਜਾਣ ਵਿੱਚ ਮੁਸ਼ਕਲ ਹੁੰਦੀ ਹੈ, ਉਦੋਂ ਗੁਰਪ੍ਰੀਤ ਸਿੰਘ ਨੇ ਇਹ ਭਰੋਸਾ ਦਿੱਤਾ ਕਿ ਉਹ ਆਪਣੇ ਪੱਲਿਓਂ ਲੋੜਵੰਦ ਲੜਕੀਆਂ ਨੂੰ ਮੁਫ਼ਤ ਸਾਈਕਲ ਦੇਣਗੇ। ਇਸ ਮੌਕੇ ਉੱਘੇ ਖਿਡਾਰੀ ਗੱਬਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਜਸਬੀਰ ਸਿੰਘ, ਆਤਮਾ ਸਿੰਘ ਸੈਣੀ, ਮਲਕੀਤ ਸਿੰਘ, ਪਰਵਿੰਦਰ ਸਿੰਘ ਸੈਣੀ, ਗਗਨਪ੍ਰੀਤ ਕੌਰ ਤੇ ਸਰਬਜੀਤ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ