ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 11 ਮਈ
ਮੁਹਾਲੀ ਧਮਾਕੇ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੇ ਹਮਲੇ ਦੀ ਸੀਸੀਟੀਵੀ ਫੁਟੇਜ ਹਾਸਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ 38 ਸੈਕਿੰਡ ਦੀ ਫੁਟੇਜ ਵਿੱਚ ਚਿੱਟੀ ਕਾਰ ਮੁਹਾਲੀ ਦੇ ਸੈਕਟਰ 77 ਵਿੱਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ਵੱਲ ਆਉਂਦੀ ਦਿਖਾਈ ਦਿੰਦੀ ਹੈ, ਜਦੋਂ ਕਾਰ ਪੰਜ ਮੰਜ਼ਿਲਾ ਇਮਾਰਤ ਦੇ ਨੇੜੇ ਪਹੁੰਚਦੀ ਹੈ ਤਾਂ ਧਮਾਕਾ ਹੁੰਦਾ ਹੈ। ਸੂਤਰਾਂ ਨੇ ਦੱਸਿਆ ਕਿ ਫੋਰੈਂਸਿਕ ਮਾਹਿਰਾਂ ਵੱਲੋਂ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।