ਮੁਹਾਲੀ: ਕੌਂਸਲ ਆਫ ਡਿਪਲੋਮਾ ਇੰਜਨੀਅਰਜ਼ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ, ਪੁਲੀਸ ਨੇ ਰਾਹ ਰੋਕਿਆ

ਮੁਹਾਲੀ: ਕੌਂਸਲ ਆਫ ਡਿਪਲੋਮਾ ਇੰਜਨੀਅਰਜ਼ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ, ਪੁਲੀਸ ਨੇ ਰਾਹ ਰੋਕਿਆ

ਦਰਸ਼ਨ ਸਿੰਘ ਸੋਢੀ

ਮੁਹਾਲੀ, 20 ਜੁਲਾਈ

ਕੌਂਸਲ ਆਫ਼ ਡਿਪਲੋਮਾ ਇੰਜਨੀਅਰਾਂ ਨੇ ਅੱਜ ਇਥੇ ਵਰ੍ਹਦੇ ਮੀਂਹ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ। ਪੰਜਾਬ ਭਰ ’ਚੋਂ ਡਿਪਲੋਮਾ ਇੰਜਨੀਅਰ ਅੱਜ ਸਵੇਰੇ ਹੀ ਇਥੋਂ ਦੇ ਫੇਜ਼-7 ਸਥਿਤ ਕਮਿਊਨਿਟੀ ਸੈਂਟਰ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਦੁਪਹਿਰ 12 ਵਜੇ ਵੱਡੀ ਭੀੜ ਜਮ੍ਹਾਂ ਹੋ ਗਈ। ਉਨ੍ਹਾਂ ਕਰੀਬ ਦੋ ਘੰਟੇ ਤੱਕ ਇੱਥੇ ਆਪਣੀਆਂ ਮੰਗਾਂ ’ਤੇ ਚਰਚਾ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸੈਂਕੜੇ ਡਿਪਲੋਮਾ ਇੰਜਨੀਅਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਜਿਸ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਪਰ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲੀਸ ਨੇ ਚਾਵਲਾ ਪੈਟਰੋਲ ਪੰਪ ਫੇਜ਼-7 ਨੇੜੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਹ ਲਿਆ। ਜ਼ਿਲ੍ਹਾ ਪ੍ਰਸ਼ਾਸਨ ਦੀ ਸੂਚਨਾ ’ਤੇ ਮੁੱਖ ਮੰਤਰੀ ਦੇ ਓਐੱਸਡੀ ਅੰਕਿਤ ਬਾਂਸਲ ਨੇ ਮੁਹਾਲੀ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮਗਰੋਂ ਡਿਪਲੋਮਾ ਇੰਜਨੀਅਰਾਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਇਸ ਮੌਕੇ ਕੌਂਸਲ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਦੇ ਸੂਬਾ ਪ੍ਰਧਾਨ ਦਿਲਪ੍ਰੀਤ ਸਿੰਘ ਲੋਹਟ, ਵਾਈਸ ਚੇਅਰਮੈਨ ਹਰਮਨਜੀਤ ਸਿੰਘ ਧਾਲੀਵਾਲ ਸਮੇਤ ਵਾਸੂਦੇਵ ਸ਼ਰਮਾ, ਹਰਿੰਦਰ ਸਿੰਘ ਗਿੱਲ, ਗੁਰਤੇਜ ਸਿੰਘ, ਬੀਕੇ ਕਪੂਰ ਅਤੇ ਕੁਲਬੀਰ ਸਿੰਘ ਬੈਨੀਪਾਲ ਨੇ ਕਿਹਾ ਕਿ ਇਸ ਮਹੀਨੇ ਮੋਗਾ, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਜ਼ੋਨਾਂ ਵਿੱਚ ਵੀ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਵਿੱਚ ਵਿਕਾਸ ਅਥਾਰਟੀਆਂ ਤੇ ਵਿਭਾਗਾਂ ਰਾਹੀਂ ਚੱਲ ਰਹੇ ਵਿਕਾਸ ਕਾਰਜ ਠੱਪ ਕਰ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All