
ਦਰਸ਼ਨ ਸਿੰਘ ਸੋਢੀ
ਮੁਹਾਲੀ, 21 ਜਨਵਰੀ
ਇਥੋਂ ਦੇ ਰਿਹਾਇਸ਼ੀ ਖੇਤਰ ਫੇਜ਼-5 ਵਿੱਚ ਦਿਨ ਦਿਹਾੜੇ ਗੋਲੀਆਂ ਚੱਲਣ ਕਾਰਨ ਦਹਿਸ਼ਤ ਫੈਲ ਗਈ। ਇਸ ਦੌਰਾਨ ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੁਹਾਲੀ ਦੇ ਡੀਐੱਸਪੀ (ਸਿਟੀ-1) ਸੁਖਨਾਜ ਸਿੰਘ ਨੇ ਗੋਲੀ ਚੱਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਘਟਨਾ ਵਿੱਚ ਹਰਪ੍ਰੀਤ ਸਿੰਘ ਵਾਸੀ ਖਰੜ ਗੰਭੀਰ ਜ਼ਖ਼ਮੀ ਹੋ ਗਿਆ। ਗੋਲੀ ਚੱਲਣ ਵੇਲੇ ਨੌਜਵਾਨ ਨਾਲ ਲੜਕੀ ਸੀ। ਪੁਲੀਸ ਨੇ ਜ਼ਖ਼ਮੀ ਨੌਜਵਾਨ ਦੇ ਮਾਪਿਆਂ ਨੂੰ ਇਤਲਾਹ ਕਰ ਦਿੱਤੀ ਹੈ ਅਤੇ ਨੌਜਵਾਨ ਨਾਲ ਮੌਜੂਦ ਲੜਕੀ ਤੋਂ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ