Mohali: ਧੀਰਪੁਰ ਤੇ ਲਾਂਡਰਾਂ ਦੇ ਸਰਪੰਚਾਂ ਦੀ ਮੌਤ
ਪਿੰਡ ਧੀਰਪੁਰ (ਬਜਵਾੜੀ) ਦੇ ਸਰਪੰਚ ਹਰਜਿੰਦਰ ਸਿੰਘ (46) ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਧੀਰਪੁਰ ਵਿੱਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਇਲਾਕੇ ਦੇ ਪਤਵੰਤੇ ਅਤੇ ਸਰਪੰਚ ਮੌਜੂਦ ਸਨ।...
ਪਿੰਡ ਧੀਰਪੁਰ (ਬਜਵਾੜੀ) ਦੇ ਸਰਪੰਚ ਹਰਜਿੰਦਰ ਸਿੰਘ (46) ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਧੀਰਪੁਰ ਵਿੱਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਇਲਾਕੇ ਦੇ ਪਤਵੰਤੇ ਅਤੇ ਸਰਪੰਚ ਮੌਜੂਦ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਤੋਂ ਇਲਾਵਾ ਇੱਕ ਧੀ ਅਤੇ ਇੱਕ ਪੁੱਤਰ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਹਰਜਿੰਦਰ ਸਿੰਘ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨਮਿਤ ਅੰਤਿਮ ਅਰਦਾਸ 12 ਅਗਸਤ ਨੂੰ ਪਿੰਡ ਧੀਰਪੁਰ ਦੇ ਗੁਰਦੁਆਰੇ ਵਿੱਚ ਹੋਵੇਗੀ।
ਇਸੇ ਤਰ੍ਹਾਂ ਪਿੰਡ ਲਾਂਡਰਾਂ ਦੇ ਲੰਮਾ ਸਮਾਂ ਸਰਪੰਚ ਰਹੇ ਸੇਵਾਮੁਕਤ ਬੀ ਡੀ ਪੀ ਓ ਅਤੇ ਕਾਂਗਰਸੀ ਆਗੂ ਹਰਚਰਨ ਸਿੰਘ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਲਾਂਡਰਾਂ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਅਮਰਜੀਤ ਸਿੰਘ ਭਲਵਾਨ, ਬਲਵਿੰਦਰ ਸਿੰਘ ਦੌਣ, ਮਾਸਟਰ ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਥਾਨਿਕ ਵਸਨੀਕ, ਕਿਸਾਨ ਅਤੇ ਹੋਰਨਾਂ ਜਥੇਬੰਦੀਆਂ ਦੇ ਆਗੂ ਮੌਜੂਦ ਸਨ।

