ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਹਾਲੀ: ਤਿੰਨ ਹਲਕਿਆਂ ’ਚ ਪੋਲਿੰਗ ਬੂਥਾਂ ਦੀ ਅਦਲਾ-ਬਦਲੀ

ਪੱਤਰ ਪ੍ਰੇਰਕ ਐਸ.ਏ.ਐਸ. ਨਗਰ (ਮੁਹਾਲੀ), 7 ਸਤੰਬਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ 2023 ਦੀ ਮੁਹਿੰਮ ਤਹਿਤ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ...
Advertisement

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 7 ਸਤੰਬਰ

Advertisement

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ 2023 ਦੀ ਮੁਹਿੰਮ ਤਹਿਤ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੁਹਾਲੀ ਦੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਏਡੀਸੀ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ ਖਰੜ ਵਿੱਚ 10 ਪੋਲਿੰਗ ਬੂਥ ਘਟਾਏ ਗਏ ਹਨ ਅਤੇ ਤਿੰਨੇ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵੀ ਤਬਦੀਲ ਕੀਤੀਆਂ ਗਈਆਂ ਹਨ। ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਬੂਥਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ਼ ਦੋ ਦਿਨਾਂ ਵਿੱਚ ਦੇਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੋਂ ਆਪੋ-ਆਪਣਾ ਬੀਐਲਏ ਲਗਾਉਣ ਲਈ ਵੀ ਕਿਹਾ ਗਿਆ। ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਨਵੀਂ ਵੋਟ ਬਣਾਉਣ, ਵੋਟ ਕੱਟਣ, ਵੋਟ ਦੀ ਦਰੁਸਤੀ/ ਸ਼ਿਫ਼ਟਿੰਗ/ਦਿਵਿਆਂਗ ਮਾਰਕਿੰਗ/ ਡੁਪਲੀਕੇਟ ਵੋਟਰਾਂ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in ਅਤੇ Voter help line app ’ਤੇ ਫਾਰਮ ਭਰਿਆ ਜਾਵੇ।

Advertisement
Show comments