ਮੁਹਾਲੀ: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਬਹੁ-ਮੰਜ਼ਿਲਾਂ ਕਾਰ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ
ਦਰਸ਼ਨ ਸਿੰਘ ਸੋਢੀ ਮੁਹਾਲੀ, 16 ਅਪਰੈਲ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਗਤ ਦੀ ਸਹੂਲਤ ਲਈ ਬਹੁਮੰਜ਼ਿਲਾਂ ਕਾਰ ਪਾਰਕਿੰਗ ਬਣਾਈ ਜਾ ਰਹੀ ਹੈ। ਇਸ ਦੀ ਸ਼ੁਰੂਆਤ ਲਈ ਅੱਜ ਸਵੇਰੇ...
Advertisement
ਦਰਸ਼ਨ ਸਿੰਘ ਸੋਢੀ
ਮੁਹਾਲੀ, 16 ਅਪਰੈਲ
Advertisement
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਗਤ ਦੀ ਸਹੂਲਤ ਲਈ ਬਹੁਮੰਜ਼ਿਲਾਂ ਕਾਰ ਪਾਰਕਿੰਗ ਬਣਾਈ ਜਾ ਰਹੀ ਹੈ। ਇਸ ਦੀ ਸ਼ੁਰੂਆਤ ਲਈ ਅੱਜ ਸਵੇਰੇ ਸਹਿਜ ਪਾਠ ਭੋਗ ਪਾਏ ਗਏ। ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਬਾਬਾ ਪਰਮਜੀਤ ਸਿੰਘ ਮੁੱਖ ਸੇਵਾਦਾਰ ਹੰਸਾਲੀ ਵਾਲਿਆਂ ਨੇ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਯੂਥ ਵਿੰਗ ਦੇ ਮੀਤ ਪ੍ਰਧਾਨ ਸੋਨੀ ਬੜੀ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਬੰਤ ਸਿੰਘ ਸੋਹਾਣਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਮੌਜੂਦ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅਧੁਨਿਕ ਸਹੁਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੇਂਟ ਸਮੇਤ 6 ਮੰਜ਼ਿਲਾਂ ਬਣਾਈ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਕਿਸਮ ਦੀਆਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
Advertisement
Advertisement
×