ਮੁਹਾਲੀ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
ਭਲਕ ਤੋਂ ਸਵੇਰੇ 9 ਵਜੇ ਖੁੱਲ੍ਹਣਗੀਆਂ ਸਿਹਤ ਸੰਸਥਾਵਾਂ
Advertisement
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ 16 ਅਕਤੂਬਰ ਤੋਂ ਤਬਦੀਲੀ ਹੋ ਜਾਵੇਗੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 9 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 3 ਵਜੇ ਬੰਦ ਹੋਣਗੀਆਂ ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ ਲਗਾਤਾਰ 24 ਘੰਟੇ ਦਿੱਤੀਆਂ ਜਾਣਗੀਆਂ। ਇਨ੍ਹਾਂ ਸੰਸਥਾਵਾਂ ਵਿੱਚ ਜ਼ਿਲ੍ਹਾ ਹਸਪਤਾਲ ਮੁਹਾਲੀ, ਸਬ-ਡਿਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ, ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਈ ਐੱਸ ਆਈ ਹਸਪਤਾਲ ਅਤੇ ਡਿਸਪੈਂਸਰੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਖੁੱਲ੍ਹਣ ਦੇ ਨਿਯਤ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ। ਡਾ. ਜੈਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੁਹਾਲੀ ਅਤੇ ਜ਼ਿਲ੍ਹੇ ਦੇ ਸਬੰਧਤ ਹਸਪਤਾਲਾਂ ਵਿਚਲੇ ਦਫ਼ਤਰਾਂ ’ਚ ਕੰਮ ਦਾ ਸਮਾਂ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ, ਜਿਸ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।
Advertisement
Advertisement