ਦਰਸ਼ਨ ਸਿੰਘ ਸੋਢੀ
ਮੁਹਾਲੀ, 16 ਸਤੰਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਜ਼ਦੀਕੀ ਪਿੰਡ ਪੱਤੋਂ ਵਿੱਚ ਫਿਰਨੀ ਦਾ ਨੀਂਹ ਪੱਥਰ ਰੱਖਿਆ ਅਤੇ ਵੱਖ-ਵੱਖ ਵਿਕਾਸ ਕਾਰਜਾਂ 49.50 ਲੱਖ ਰੁਪਏ ਦੀ ਗਰਾਂਟ ਦੇ ਵੱਖੋ ਵੱਖਰੇ ਚੈੱਕ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਫਿਰਨੀ ’ਤੇ 32 ਲੱਖ ਰੁਪਏ ਖ਼ਰਚੇ ਜਾਣਗੇ ਜਦੋਂਕਿ ਵਾਲਮੀਕੀ ਭਵਨ ਦੀ ਉਸਾਰੀ ਅਤੇ ਹੋਰ ਕਾਰਜਾਂ ’ਤੇ 17.50 ਲੱਖ ਰੁਪਏ ਖਰਚਾ ਆਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੌਜੂਦਾ ਸਮੇਂ ਵਿੱਚ ਪਿੰਡਾਂ ਅੰਦਰ ਓਪਨ ਜਿੰਮ, ਪਾਰਕ, ਕਮਿਊਨਿਟੀ ਸੈਂਟਰ, ਸੀਵਰੇਜ ਅਤੇ ਸਟਰੀਟ ਲਾਈਟਾਂ ਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਦੋਂਕਿ ਪਿਛਲੀ ਅਕਾਲੀ ਸਰਕਾਰ ਨੇ ਇਸ ਕੰਮ ਵਿੱਚ ਬੁਰੀ ਤਰ੍ਹਾਂ ਫੇਲ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਰਪੰਚ ਰੁਪਿੰਦਰ ਕੌਰ, ਸਾਬਕਾ ਸਰਪੰਚ ਕੁਲਵੰਤ ਸਿੰਘ, ਲਖਮੀਰ ਸਿੰਘ ਕਾਲਾ, ਹਰਵਿੰਦਰ ਸਿੰਘ ਬਿੱਲਾ, ਹਰਿੰਦਰ ਜਗੀਰਦਾਰ, ਬਲਬੀਰ ਸਿੰਘ, ਬਿੱਟੂ ਸਿੰਘ, ਜਸਵੀਰ ਸਿੰਘ ਸੇਵਾਮੁਕਤ ਜੱਜ, ਮੁਖ਼ਤਿਆਰ ਸਿੰਘ ਸਾਬਕਾ ਐਸਡੀਓ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਜਸਵਿੰਦਰ ਕੌਰ ਅਤੇ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ ਹਾਜ਼ਰ ਸਨ।