DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Mohali: ਘਰੇਲੂ ਕਲੇਸ਼ ਕਾਰਨ ਪਤੀ ਨੇ ਪਤਨੀ ਦੀ ਪਿੱਠ ’ਚ ਮਾਰਿਆ ਚਾਕੂ

ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਪੁਲੀਸ ਕੀਤਾ ਹਵਾਲੇ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਮੁੱਲਾਂਪੁਰ ਗਰੀਬਦਾਸ ਦੇ ਬਾਜ਼ਾਰ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਆਪਣੀ ਪਤਨੀ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਘਰੇਲੂ ਵਿਵਾਦ ਦੇ ਚੱਲਦਿਆਂ ਵਾਪਰੀ ਇਸ ਘਟਨਾ ਵਿੱਚ 30 ਸਾਲਾ ਪ੍ਰਿਅੰਕਾ ਗੰਭੀਰ ਜ਼ਖ਼ਮੀ ਹੋ ਗਈ ਹੈ, ਜਿਸ ਨੂੰ ਤੁਰੰਤ ਇਲਾਜ ਲਈ ਜੀ.ਐੱਮ.ਐੱਸ.ਐੱਚ. (ਸੈਕਟਰ-16), ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਿਅੰਕਾ ਇੱਕ ਕੱਪੜਿਆਂ ਦੀ ਦੁਕਾਨ ’ਤੇ ਸੇਲਜ਼ਵੁਮੈਨ ਵਜੋਂ ਕੰਮ ਕਰਦੀ ਹੈ। ਅੱਜ ਸਵੇਰੇ ਜਿਵੇਂ ਹੀ ਉਹ ਆਪਣੀ ਡਿਊਟੀ ’ਤੇ ਪਹੁੰਚੀ, ਤਾਂ ਉਸ ਦੇ ਪਤੀ ਹੀਰਾ ਲਾਲ ਨੇ ਗੁੱਸੇ ਵਿੱਚ ਆ ਕੇ ਉਸ ਦੀ ਪਿੱਠ ’ਤੇ ਚਾਕੂ ਨਾਲ ਵਾਰ ਕਰ ਦਿੱਤਾ। ਮੌਕੇ ’ਤੇ ਮੌਜੂਦ ਲੋਕਾਂ ਨੇ ਮੁਸਤੈਦੀ ਦਿਖਾਉਂਦਿਆਂ ਮੁਲਜ਼ਮ ਹੀਰਾ ਲਾਲ ਨੂੰ ਕਾਬੂ ਕਰ ਲਿਆ ਅਤੇ ਸਥਾਨਕ ਪੁਲੀਸ ਦੇ ਹਵਾਲੇ ਕਰ ਦਿੱਤਾ।

Advertisement

ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਾਲੇ ਕਾਫੀ ਸਮੇਂ ਤੋਂ ਅਣਬਣ ਚੱਲ ਰਹੀ ਸੀ। ਪ੍ਰਿਅੰਕਾ ਆਪਣੇ ਬੇਟੇ ਨਾਲ ਖੁੱਡਾ ਲਾਹੋਰਾ ਵਿਖੇ ਰਹਿ ਰਹੀ ਹੈ, ਜਦੋਂਕਿ ਉਸ ਦਾ ਪਤੀ ਮਨੀਮਾਜਰਾ ਵਿੱਚ ਰਹਿੰਦਾ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement

Advertisement
×