ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 4 ਜੁਲਾਈ
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲ ਨੇ ਸੀਆਰਪੀਸੀ ਦੀ ਧਾਰਾ 144 ਤਹਿਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੰਟੇਨਮੈਂਟ ਜ਼ੋਨਾਂ ਵਾਲੇ ਖੇਤਰਾਂ ਵਿੱਚ ਤਾਲਾਬੰਦੀ 31 ਜੁਲਾਈ ਤੱਕ ਵਧਾਉਣ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ’ਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਸਕੂਲ, ਕਾਲਜ, ਵਿੱਦਿਅਕ ਤੇ ਕੋਚਿੰਗ ਸੰਸਥਾਵਾਂ 31 ਜੁਲਾਈ ਤੱਕ ਬੰਦ ਰਹਿਣਗੀਆਂ। ਆਨਲਾਈਨ/ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਕੇਂਦਰ ਤੇ ਰਾਜ ਸਰਕਾਰਾਂ ਦੇ ਸਿਖਲਾਈ ਅਦਾਰਿਆਂ ਨੂੰ 15 ਜੁਲਾਈ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਵੇਗੀ। ਐਮਐਚਏ ਤੋਂ ਬਿਨਾਂ ਕੌਮਾਂਤਰੀ ਹਵਾਈ ਯਾਤਰਾ ’ਤੇ ਵੀ ਪਾਬੰਦੀ ਹੋਵੇਗੀ। ਤਾਲਾਬੰਦੀ 31 ਤੱਕ ਲਾਗੂ ਰਹੇਗੀ।