DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Mohali Municipal Corporation: ਮੁਹਾਲੀ ਨੂੰ ਖ਼ੂਬਸੂਰਤ ਬਣਾਵੇਗਾ ਨਿਗਮ: ਸਮਾਣਾ

ਨਗਰ ਨਿਗਮ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਸ਼ਹਿਰ ਨੂੰ ਹਰ ਪੱਖੋਂ ਖ਼ੂਬਸੂਰਤ ਅਤੇ ਵਿਕਸਿਤ ਬਣਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ...

  • fb
  • twitter
  • whatsapp
  • whatsapp
featured-img featured-img
ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਸੜਕਾਂ ਦੀ ਸਫ਼ਾਈ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਚਿੱਲਾ
Advertisement

ਨਗਰ ਨਿਗਮ ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਸ਼ਹਿਰ ਨੂੰ ਹਰ ਪੱਖੋਂ ਖ਼ੂਬਸੂਰਤ ਅਤੇ ਵਿਕਸਿਤ ਬਣਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਹ ਅੱਜ ਸ਼ਹਿਰ ਦੀਆਂ ਵੱਖ-ਵੱਖ ਮੁੱਖ ਸੜਕਾਂ ਅਤੇ ਰੋਡ ਗਲੀਆਂ ਦੀ ਸਫ਼ਾਈ ਦੇ ਕੰਮ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਰੋਡ ਗਲੀਆਂ ਦੀ ਸਫ਼ਾਈ ਦਾ ਕੰਮ ਕਾਫ਼ੀ ਹੱਦ ਤਕ ਮੁਕੰਮਲ ਹੋ ਚੁੱਕਿਆ ਹੈ।

Advertisement

ਉਨ੍ਹਾਂ ਫੇਜ਼ 11, ਫੇਜ਼ 9 ਅਤੇ ਪੀ ਸੀ ਏ ਸਟੇਡੀਅਮ ਨੇੜੇ ਸੜਕਾਂ ਦੀ ਸਫ਼ਾਈ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਮੇਅਰ ਨੇ ਦੱਸਿਆ ਕਿ ਨਿਗਮ ਵਲੋਂ ਸ਼ਹਿਰ ਵਿੱਚ ਬਣੇ ਛੋਟੇ ਚੌਕਾਂ ਦਾ ਸੁੰਦਰੀਕਰਨ ਕਰਵਾਇਆ ਜਾਵੇਗਾ। ਸਾਰੇ ਕੰਮ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ।

Advertisement

ਮੇਅਰ ਨੇ ਫੇਜ਼ 9 ਵਿੱਚ ਸਥਿਤ ਆਰ ਐੱਮ ਸੀ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਉੱਥੇ ਕੂੜੇ ਦੀ ਛਾਂਟ-ਛਟਾਂਈ ਦੇ ਕੰਮ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਫੇਜ਼ 9 ਦੇ ਆਰ ਐਮ ਸੀ ਕੇਂਦਰ ਸਣੇ ਤਿੰਨ ਆਰ ਐੱਮ ਸੀ ਕੇਂਦਰਾਂ ਤੇ ਸੀ ਸੀ ਟੀ ਵੀ ਕੈਮਰੇ ਲਗਵਾਏ ਜਾ ਚੁੱਕੇ ਹਨ। ਉਨ੍ਹਾਂ ਆਰ ਐੱਸ ਸੀ ਕੇਂਦਰਾਂ ਵਿੱਚ ਆਉਣ ਵਾਲੇ ਕੂੜੇ ਦੀ ਤੁਰੰਤ ਨਿਕਾਸੀ ਦੇ ਹੁਕਮ ਵੀ ਦਿੱਤੇ ਹਨ। ਜਿਨ੍ਹਾਂ ਥਾਵਾਂ ’ਤੇ ਵੱਧ ਕੂੜਾ ਇਕੱਠਾ ਹੁੰਦਾ ਹੈ, ਉੱਥੇ ਵੱਧ ਟਰਾਲੀਆਂ ਭੇਜ ਕੇ ਕੂੜੇ ਦੀ ਨਿਕਾਸੀ ਕਰਵਾਈ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਚੀਫ਼ ਇੰਜਨੀਅਰ ਨਰੇਸ਼ ਬੱਤਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
×